16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਦਸਮੇਸ਼ ਸੇਵਾ ਦਲ ਦਸੂਹਾ-ਮੁਕੇਰੀਆਂ ਵਲੋਂ 200 ਪਿੰਡਾਂ ਦੀਆਂ ਸੰਗਤਾਂ ਨਾਲ ਹੋਲੇ ਮਹੱਲੇ 'ਤੇ ਲੰਗਰ ਲਗਾਉਣ ਦੀਆਂ ਤਿਆਰੀਆਂ ਸ਼ੁਰੂ-ਵਿਰਦੀ

ਅਜੀਤ ਡੈਸਕ 19-02-2026
ਦਸੂਹਾ, 18 ਫਰਵਰੀ (ਭੁੱਲਰ)-ਦਸਮੇਸ਼ ਸੇਵਾ ਦਲ ਦਸੂਹਾ ਮਕੇਰੀਆਂ ਵਲੋਂ ਹਰ ਸਾਲ ਦੀ ਤਰ੍ਹਾਂ 200 ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 5 ਰੋਜ਼ਾ ਲੰਗਰ ਲਾਉਣ ਲਗਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਵਿਖੇ ਸੇਵਾ ਦਲ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਅਤੇ ਮਹਿੰਦਰ ਸਿੰਘ ਵਿਰਦੀ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਪਿੰਡਾਂ 'ਚੋਂ ਸੇਵਾ ਦਲ ਦੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਕਮਲਦੀਪ ਸਿੰਘ ਵਿਰਦੀ ਨੇ ਦੱਸਿਆ ਕਿ 1 ਮਾਰਚ ਨੂੰ ਵਿਰਦੀ ਇੰਜੀਨੀਅਰਿੰਗ ਵਰਕਸ ਤੋਂ ਟਰੱਕਾਂ ਦਾ ਕਾਫਲਾ ਲੰਗਰ ਦੀ ਸਮੱਗਰੀ ਲੈ ਕੇ ਰਵਾਨਾ ਹੋਵੇਗਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਲਈ 5 ਮਾਰਚ ਤੱਕ ਲੰਗਰ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਸੰਗਤਾਂ ਦੇ ਕਾਫਲੇ ਨੂੰ ਰਵਾਨਾ ਕਰਨਗੇ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਵੀ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਲੰਗਰ ਲਗਾਇਆ ਜਾਵੇਗਾ | ਇਸ ਮੌਕੇ ਮੋਹਨ ਸਿੰਘ ਵਿਰਦੀ, ਪ੍ਰਦੀਪ ਸਿੰਘ ਢਿੱਲੋ, ਗੁਰਜੀਤ ਸਿੰਘ, ਸਿਮਰਜੀਤ ਸਿੰਘ, ਮਨਜੀਤ ਸਿੰਘ, ਗੁਰਪਾਲ ਸਿੰਘ ਪਾਲਾ, ਤਰਸੇਮ ਸਿੰਘ, ਜਸਬੀਰ ਸਿੰਘ, ਹਰਵਿੰਦਰ ਸਿੰਘ ਕਾਹਲੋ, ਹਰਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਮਹਿੰਦਰ ਸਿੰਘ ਪੰਡੋਰੀ, ਸਤਨਾਮ ਸਿੰਘ, ਕੈਪਟਨ ਮਹਿੰਦਰ ਸਿੰਘ, ਹਰਭਜਨ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੀ ਚੋਣ 22 ਮਾਰਚ ਨੂੰ ਅਗਲੀ ਖ਼ਬਰ ਐੱਸ.ਪੀ.ਐਨ. ਕਾਲਜ ਦੇ ਵਿਦਿਆਰਥੀਆਂ ਵਲੋਂ ਸਿੱਖਿਆਤਮਿਕ ਉਦਯੋਗਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।