ਮੁਕੇਰੀਆਂ, 18 ਫਰਵਰੀ (ਰਾਮਗੜ੍ਹੀਆ)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਮੁਕੇਰੀਆਂ ਦੇ ਵਾਰਡ ਨੰਬਰ 11 ਵਿਚ ਵਾਰਡ ਦੇ ਇੰਚਾਰਜ ਸ੍ਰੀ ਮੋਹਨ ਤੱਖੀ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ ਜਿਸ ਵਿਚ ਪ੍ਰੋ. ਜੀ.ਐੱਸ. ਮੁਲਤਾਨੀ ਹਲਕਾ ਇੰਚਾਰਜ 'ਆਪ' ਨੇ ਖ਼ਾਸ ਤੌਰ 'ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਮੁਲਤਾਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਮੁਫ਼ਤ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ ਹਰ ਪਰਿਵਾਰ ਦਾ ਮੁਫ਼ਤ ਇਲਾਜ ਹੋਵੇਗਾ | ਉਨ੍ਹਾਂ ਕਿਹਾ ਮੁਕੇਰੀਆਂ ਖੇਤਰ ਵਿਚ ਵੀ ਲਗਾਤਾਰ ਸਾਡੇ ਵਲੰਟੀਅਰ ਪ੍ਰਸ਼ਾਸਨ ਨਾਲ ਮਿਲ ਕੇ ਕਾਰਡ ਬਣਾ ਰਹੇ ਹਨ | ਉਨ੍ਹਾਂ ਕਿਹਾ ਲਗਭਗ 650 ਦੇ ਕਰੀਬ ਪ੍ਰਾਈਵੇਟ ਹਸਪਤਾਲ ਵੀ ਇਸ ਯੋਜਨਾ ਦੇ ਅੰਦਰ ਆਉਂਦੇ ਹਨ ਜਿਨ੍ਹਾਂ ਵਿਚ ਜਾ ਕੇ ਲੋਕ ਆਪਣਾ ਇਲਾਜ ਕਰਵਾਉਣਗੇ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਹੋਤਾ, ਬੈਨੀ ਰਾਣਾ ਯੂਥ ਵਿੰਗ ਮੁਕੇਰੀਆਂ ਦੇ ਪ੍ਰਧਾਨ, ਵਿਪਨ ਕੁਮਾਰ ਬਲਾਕ ਪ੍ਰਧਾਨ ਐੱਸ.ਸੀ. ਵਿੰਗ, ਅਮਨ ਠਾਕੁਰ ਬਲਾਕ ਪ੍ਰਧਾਨ, ਤੇ ਹੋਰ ਸਾਥੀ ਹਾਜ਼ਰ ਸਨ |