ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਦੀ ਅਗਵਾਈ 'ਚ ਜਲ ਸਰੋਤ ਵਿਭਾਗ, ਨਹਿਰ ਕਾਲੋਨੀ ਹੁਸ਼ਿਆਰਪੁਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਦੌਰਾਨ ਮੁਲਾਜ਼ਮ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਅਤੇ ਮੁਲਾਜ਼ਮਾਂ ਦੇ ਹੱਕ ਖ਼ਾਸ ਤੌਰ 'ਤੇ ਪੁਰਾਣੀ ਪੈਨਸ਼ਨ ਦਾ ਐਸ.ਓ.ਪੀ. ਜਾਰੀ ਨਾ ਕਰਨ ਦੇ ਰੋਸ ਵਜੋਂ ਭਾਰੀ ਰੋਸ ਪ੍ਰਗਟ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਨੇ ਦੱਸਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਵਲੋਂ 18 ਨਵੰਬਰ 2022 ਨੂੰ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਕਿ ਪੰਜਾਬ ਵਿਚ 01.01.2004 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਂਦੀ ਹੈ, ਪ੍ਰੰਤੂ ਅੱਜ ਤੱਕ ਸਰਕਾਰ ਵਲੋਂ ਇਸ ਦਾ ਐਸ.ਓ.ਪੀ. ਜਾਰੀ ਨਹੀਂ ਕੀਤਾ ਗਿਆ, ਜਿਸ ਕਰਕੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਅਜੇ ਤੱਕ ਲਾਗੂ ਨਹੀਂ ਹੋਈ | ਇਸ ਮੌਕੇ ਵੱਖ-ਵੱਖ ਮੁਲਾਜ਼ਮ ਆਗੂਆਂ ਜਤਿੰਦਰ ਸਿੰਘ, ਮੰਗਲ ਸਿੰਘ, ਬਲਵੀਰ ਕੁਮਾਰ, ਪਰਮਜੀਤ ਸਿੰਘ, ਲਖਵੀਰ ਸਿੰਘ, ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ | ਇਸ ਮੌਕੇ ਅਮਿਤ ਸ਼ਰਮਾ, ਜੈ ਪਾਲ, ਵਿਵੇਕ ਅਰੋੜਾ, ਸੁਖਜੀਤ ਸਿੰਘ, ਸੁਰਜੀਤ ਸਿੰਘ, ਮਨਦੀਪ ਕੌਰ, ਹਰਭਜਨ ਕੌਰ, ਕਿਰਨ ਸਿੱਧੂ, ਪੂਜਾ, ਗੁਰਪ੍ਰੀਤ ਕੌਰ,ਮਮਤਾ ਰਾਣੀ, ਰਾਮ ਪ੍ਰਕਾਸ਼, ਸਤਪਾਲ, ਰਵੀ ਕੁਮਾਰ, ਦਲਜੀਤ ਸਿੰਘ, ਰਜਿੰਦਰ ਸਿੰਘ, ਮਨਜਿੰਦਰ ਸਿੰਘ, ਸੰਜੀਵ ਕੁਮਾਰ, ਗੁਰਿੰਦਰ ਸਿੰਘ ਭੱਟੀ, ਕਮਲਪ੍ਰੀਤ ਕੌਰ, ਪਰਵਿੰਦਰ ਕੌਰ, ਗਰਿਮਾ, ਸੰਗੀਤਾ ਦੇਵੀ, ਕਮਲਾ, ਸੁਨੀਤਾ ਰਾਣੀ, ਵਿਕਰਮਜੀਤ ਸਿੰਘ, ਪ੍ਰਲਾਦ ਚੰਦ, ਸੁਨੀਲ ਕੁਮਾਰ, ਜੋਗਿੰਦਰ ਪਾਲ, ਮੋਹਣ ਲਾਲ, ਨਵਜੋਤ ਸਿੰਘ, ਰਜਨੀ ਸ਼ਰਮਾ, ਮਨਦੀਪ ਕੌਰ, ਸਵਿੰਦਰ ਕੌਰ, ਮੰਜੂ ਬਾਲਾ ਆਦਿ ਹਾਜ਼ਰ ਸਨ |