ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ਼ਹੀਦ ਗੰਜ਼ ਪਿੰਡ ਅਕਾਲਗੜ੍ਹ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਿਸ਼ਾਲ ਕੀਰਤਨ ਅਤੇ ਢਾਡੀ ਦਰਬਾਰ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਬਲਦੀਪ ਸਿੰਘ ਗਿੱਲ ਕੈਨੇਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਸਵੇਰੇ 9.30 ਵਜੇ ਭੋਗ ਪਾਇਆ ਜਾਵੇਗਾ, ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਰਤਨ ਤੇ ਢਾਡੀ ਕਰਵਾਇਆ ਜਾਵੇਗਾ | ਇਸ ਮੌਕੇ ਭਾਈ ਮੇਜਰ ਸਿੰਘ ਖ਼ਾਲਸਾ ਦਾ ਢਾਡੀ ਜਥਾ, ਭਾਈ ਹਰਜਿੰਦਰ ਸਿੰਘ ਮਹਿੰਦਪੁਰੀ ਦਾ ਕੀਰਤਨੀ ਜਥਾ ਤੇ ਹੋਰ ਜਥੇ ਸੰਗਤਾਂ ਨੂੰ ਬਾਬਾ ਅਜੀਤ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ |