ਗੜ੍ਹਦੀਵਾਲਾ, 19 ਫਰਵਰੀ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਰਘਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਚਾਇਤੀ ਚੋਣਾਂ ਸਮੇਂ ਪਿੰਡ ਵਿਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਲੋਕਾਂ ਨਾਲ ਪੰਚਾਇਤੀ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜਿਹੜੇ ਪਿੰਡ ਵਿਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਹੋਵੇਗੀ ਉਸ ਨੂੰ 5 ਲੱਖ ਦੀ ਗ੍ਰਾਂਟ ਦਿੱਤੀ ਜਾਵੇਗੀ | ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਵਾਅਦੇ ਨੂੰ ਪੂਰਾ ਕਰਨ ਲਈ ਪਿੰਡਾਂ ਵਿਚ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਇਹ ਰਕਮ ਦੇ ਹਰੀ ਹੈ ਅਤੇ ਆਉਂਦੇ ਦਿਨਾਂ ਵਿਚ ਹਲਕੇ ਦੇ ਸਾਰੇ ਉਨ੍ਹਾਂ ਪਿੰਡਾਂ ਨੂੰ 5 ਲੱਖ ਦਿੱਤਾ ਜਾਵੇਗਾ ਜਿੱਥੇ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ | ਇਸ ਮੌਕੇ ਅੰਕੁਸ਼ ਮਸਤੀਵਾਲ, ਨਰਿੰਦਰ ਸ਼ੇਖ਼ਾਂ, ਕਮਲੇਸ਼ ਕੌਰ ਸਰਪੰਚ, ਕਰਨੈਲ ਸਿੰਘ, ਬਲਬੀਰ ਸਿੰਘ, ਧਰਮ ਸਿੰਘ, ਬਲਬੀਰ ਸਿੰਘ ਪ੍ਰਧਾਨ, ਕਰਮ ਸਿੰਘ, ਸੋਹਨ ਸਿੰਘ, ਹਜ਼ਾਰਾ ਸਿੰਘ, ਹਰਜਿੰਦਰ ਸਿੰਘ, ਗਿਆਨ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਕੌਰ, ਵਿਸ਼ਾਲ ਦੇਵੀ ਆਦਿ ਹਾਜ਼ਰ ਸਨ |