26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਡਰਨ ਗਰੁੱਪ ਕਾਲਜ ਵਿਖੇ ਇਕ ਰੋਜ਼ਾ ਵਰਕਸ਼ਾਪ

ਅਜੀਤ ਡੈਸਕ 20-02-2026
ਭੰਗਾਲਾ, 19 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਕਾਲਜ ਵਿਖੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਡੀਨ ਸਟੂਡੈਂਟ ਵੈੱਲਫੇਅਰ ਅਤੇ ਟੈਕਨੀਕਲ ਕਲੱਬ ਦੇ ਸਾਂਝੇ ਉਪਰਾਲੇ ਹੇਠ 'ਡਿਜੀਟਲ ਅਤੇ ਸਾਈਬਰ ਸੁਰੱਖਿਆ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ ਜਿਸ 'ਚ ਕੰਪਿਊਟਰ ਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਹਿਲੇ ਸੈਸ਼ਨ 'ਚ ਅਸਿਸਟੈਂਟ ਪ੍ਰੋਫੈਸਰ ਮੈਡਮ ਮਧੂ ਨੇ ਡਿਜੀਟਲ ਲਤ ਅਤੇ ਮਾਨਸਿਕ ਸਿਹਤ 'ਤੇ ਪੈਂਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ | ਉਨ੍ਹਾਂ ਨੇ ਮੋਬਾਈਲ ਦੀ ਸਹੀ ਵਰਤੋਂ, ਮੋਬਾਈਲ 'ਤੇ ਬਿਤਾਏ ਜਾਣ ਵਾਲੇ ਸਮੇਂ ਨੂੰ ਨਿਯੰਤਰਿਤ ਕਰਨਾ ਅਤੇ ਨੀਂਦ ਤੋਂ ਪਹਿਲਾਂ ਜਾਂ ਬਿਨਾਂ ਵਜ੍ਹਾ ਫੋਨ ਨਾ ਦੇਖਣ ਲਈ ਪ੍ਰੇਰਿਤ ਕੀਤਾ | ਦੂਜੇ ਸੈਸ਼ਨ 'ਚ ਅਸਿਸਟੈਂਟ ਪ੍ਰੋਫੈਸਰ ਨੀਤੂ ਨੇ ਸੋਸ਼ਲ ਮੀਡੀਆ 'ਤੇ ਪ੍ਰਾਈਵੇਸੀ ਤੇ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ | ਤੀਜੇ ਸੈਸ਼ਨ 'ਚ ਡਾ. ਕਮਲ ਕਿਸ਼ੋਰ ਨੇ ਆਨਲਾਈਨ ਠੱਗੀ, ਸਾਈਬਰ ਫਰਾਡ ਅਤੇ ਭਾਰਤੀ ਸਾਈਬਰ ਕਾਨੂੰਨਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਸਾਂਝੀ ਕੀਤੀ | ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਨੂੰ ਆਨਲਾਈਨ ਖਤਰਿਆਂ ਤੋਂ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਸ ਵਰਕਸ਼ਾਪ ਦਾ ਮਕਸਦ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ, ਡਿਜੀਟਲ ਆਦਤਾਂ ਅਤੇ ਸਾਈਬਰ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਹੈ | ਪ੍ਰੋਗਰਾਮ ਦੀ ਸਫਲਤਾ ਲਈ ਡਾ. ਕਮਲ ਕਿਸ਼ੋਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਯੋਗਦਾਨ ਪਾਇਆ | ਇਸ ਮੌਕੇ ਡਾਇਰੈਕਟਰ ਐਡਮਿਸ਼ਨ ਪ੍ਰੋ. ਪਰਵਿੰਦਰ ਸਿੰਘ, ਡੀਨ ਅਕਾਦਮਿਕ ਪ੍ਰੋ. ਸੁਖਜਿੰਦਰ ਸਿੰਘ ਅਤੇ ਹੋਰ ਫੈਕਲਟੀ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ |
ਪਿਛਲੀ ਖ਼ਬਰ ਕਾਲਜ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਗੋਪਾਲ ਦਾਸ ਜੀ ਤੇ ਮਾਤਾ ਪ੍ਰੀਤਮ ਕੌਰ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।