25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਖਡਿਆਲਾ ਸੈਣੀਆਂ ਤੋਂ ਆਰੰਭ ਹੋਣ ਵਾਲੀ ਪੈਦਲ ਸੰਗ ਯਾਤਰਾ ਦਾ ਪੋਸਟਰ ਜਾਰੀ

ਅਜੀਤ ਡੈਸਕ 20-02-2026
ਬੁੱਲ੍ਹੋਵਾਲ, 19 ਫਰਵਰੀ (ਲੁਗਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਦਰਸ਼ਨ ਦੀਦਾਰੇ ਕਰਨ ਲਈ ਇਤਿਹਾਸਿਕ ਨਗਰ ਪਿੰਡ ਖਡਿਆਲਾ ਸੈਣੀਆਂ ਤੋਂ 1 ਮਾਰਚ ਨੂੰ ਜਾਣ ਵਾਲੇ ਪੈਦਲ ਸੰਗ ਦੀ 4 ਦਿਨਾਂ ਯਾਤਰਾ ਦਾ ਪ੍ਰਬੰਧਕਾਂ, ਸੇਵਾਦਾਰਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ | ਪੋਸਟਰ ਜਾਰੀ ਕਰਦਿਆਂ ਗੁਰਦੁਆਰਾ ਸਿੰਘ ਸਭਾ ਵਿਖੇ ਜਥੇ ਦੇ ਮੁੱਖ ਸੇਵਾਦਾਰ ਜਥੇ. ਰਣਧੀਰ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਸੇਵਾਦਾਰ ਭਾਈ ਲਵਪ੍ਰੀਤ ਸਿੰਘ ਹੋਰਨਾ ਸੇਵਾਦਾਰਾਂ ਨੇ ਨਗਰ ਦੀਆਂ ਸੰਗਤਾਂ ਨਾਲ ਪੋਸਟਰ ਜਾਰੀ ਕਰਦੇ ਹੋਏ ਦੱਸਿਆ ਕਿ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਦਰਸ਼ਨ ਦੀਦਾਰ ਕਰਨ ਲਈ ਡੇਰਾ ਬਾਬਾ ਨਾਨਕ ਨੂੰ ਪੈਦਲ ਯਾਤਰਾ 1 ਮਾਰਚ ਦਿਨ ਐਤਵਾਰ ਤੋਂ ਆਰੰਭ ਹੋਵੇਗੀ | ਪੈਦਲ ਸੰਗ ਯਾਤਰਾ ਤੇ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਪਿੰਡ ਖਡਿਆਲਾ ਸੈਣੀਆਂ ਦੇ ਵੱਖ ਵੱਖ ਗੁਰੂ ਘਰਾਂ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ 13 ਫਰਵਰੀ ਤੋਂ ਅਖੰਡ ਪਾਠ ਦੀਆਂ ਲੜੀਆਂ ਪ੍ਰਾਰੰਭ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ 26 ਤੋਂ 28 ਫਰਵਰੀ ਤੱਕ ਅੰਮਿ੍ਤ ਵੇਲੇ ਪੁਰਾਤਨ ਮਰਿਆਦਾ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ | ਮਿਤੀ 27 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਨਿਸ਼ਾਨ ਸਾਹਿਬ ਜੀ ਦੀ ਸੇਵਾ ਕੀਤੀ ਜਾਵੇਗੀ | ਇਸੇ ਤਰ੍ਹਾਂ ਨਗਰ ਦੇ ਸਾਰੇ ਗੁਰ ਘਰਾਂ 'ਚ ਰੱਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਦੀ ਅਰਦਾਸ 1 ਮਾਰਚ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗੀ ਉਪਰੰਤ ਸਾਲਾਨਾ ਸਮਾਗਮ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਮਾਹਿਲਪੁਰ ਦੇ ਇਲਾਕੇ 'ਚ ਲਾਵਾਰਸ ਕੁੱਤਿਆਂ ਦੀ ਦਹਿਸ਼ਤ ਨੇ ਲੋਕਾਂ ਦੇ ਸਾਹ ਸੂਤੇ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਜਸਕਰਨ ਸਿੰਘ ਲੇਹਲ ਵਲੋਂ ਰੋਟਰੀ ਆਈ ਬੈਂਕ ਸੁਸਾਇਟੀ ਨੂੰ 25 ਹਜ਼ਾਰ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।