25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ 'ਚ ਨਸ਼ਾਖੋਰੀ ਸੰਬੰਧੀ ਜਨਤਕ ਕਾਊਾਸਲਿੰਗ ਹੈਲਪ ਡੈਸਕ ਲਗਾਇਆ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਅਤੇ ਇਸ ਦੇ ਇਲਾਜ ਦੇ ਬਾਰੇ ਜਨਤਕ ਕਾਉਂਸਲਿੰਗ ਹੈਲਪ ਡੈਸਕ ਲਗਾਇਆ ਗਿਆ | ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਮੀਨਾਕਸ਼ੀ ਆਈ. ਮਹਿਤਾ, ਰਜਿੰਦਰ ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ, ਨੀਰਜ ਗੋਇਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਨੇ ਵਿਸ਼ੇਸ਼ ਤੌਰ 'ਤੇ ਹੈਲਪ ਡੈਸਕ ਦਾ ਜਾਇਜ਼ਾ ਲਿਆ | ਇਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਕਾਉਂਸਲਰ ਪ੍ਰਸ਼ਾਂਤ ਆਦਿਆ, ਕਾਉਂਸਲਰ ਸੰਦੀਪ ਕੁਮਾਰੀ, ਅਲਕਾ ਕੁਮਾਰੀ, ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਸੁਖਪ੍ਰੀਤ ਕੌਰ ਸਾਇਕੈਟਿ੍ਕਟ ਸੋਸ਼ਲ ਵਰਕਰ, ਤਜਿੰਦਰ ਕੌਰ ਸਾਇਕੋਲੋਜਿਸਟ ਇਸ ਜਨਤਕ ਹੈਲਪ ਡੈਸਕ 'ਚ ਸ਼ਾਮਿਲ ਹੋਏ | ਇਸ ਮੌਕੇ ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਇਸ ਜਨਤਕ ਕਾਉਂਸਲਿੰਗ ਹੈਲਪ ਡੈਸਕ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀ ਜਾਗਰੂਕਤਾ ਨਾਲ ਸਮਾਜ 'ਚ ਫੈਲੀ ਨਸ਼ਿਆਂ ਦੀ ਅਲਾਮਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕਦਾ ਹੈ | ਇਸ ਮੌਕੇ ਦੇਵ ਦੱਤ ਸ਼ਰਮਾ ਡੀ.ਐਸ.ਪੀ. ਸਿਟੀ, ਜਗਜੀਤ ਸਿੰਘ ਐਸ.ਐਚ.ਓ. ਇੰਡਸਟਰੀਅਲ ਫੋਕਲ ਪੁਆਇੰਟ ਪੁਰਹੀਰਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ, ਡਾ. ਅਮਨਦੀਪ ਸਿੰਘ ਮੈਡੀਕਲ ਅਫ਼ਸਰ ਸਿਵਲ ਹਸਪਤਾਲ, ਐਡਵੋਕੇਟ ਤਜਿੰਦਰ ਸਿੰਘ, ਐਡਵੋਕੇਟ ਦੇਸ਼ ਗੌਤਮ, ਐਡਵੋਕੇਟ ਹਰਪ੍ਰੀਤ ਸਿੰਘ ਚੱਗਰ, ਕਿ੍ਸ਼ਨ
ਪਿਛਲੀ ਖ਼ਬਰ 63ਵਾਂ ਆਲ ਇੰਡੀਆ ਪਿ੍ੰ. ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅੱਜ ਅਗਲੀ ਖ਼ਬਰ ਮਾਹਿਲਪੁਰ ਦੇ ਇਲਾਕੇ 'ਚ ਲਾਵਾਰਸ ਕੁੱਤਿਆਂ ਦੀ ਦਹਿਸ਼ਤ ਨੇ ਲੋਕਾਂ ਦੇ ਸਾਹ ਸੂਤੇ, ਪ੍ਰਸ਼ਾਸਨ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।