ਕੋਟਫ਼ਤੂਹੀ, 19 ਫਰਵਰੀ (ਅਵਤਾਰ ਸਿੰਘ ਅਟਵਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਉਪਰੰਤ ਪੁਰਾਣੀ ਪੈਨਸ਼ਨ ਬਹਾਲ ਕਰਨ 'ਚ ਕੀਤੀ ਜਾ ਰਹੀ ਬੇਲੋੜੀ ਦੇਰੀ ਅਤੇ ਅਧਿਆਪਕ ਵਰਗ ਉੱਪਰ ਟੈੱਟ ਦੀ ਬੇਲੋੜੀ ਸ਼ਰਤ ਜਬਰੀ ਥੋਪਣ ਤੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਅਗਵਾਈ ਹੇਠ ਅਜਨੋਹਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਐਕਸ਼ਨ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਆਗੂ ਮੱਖਣ ਸਿੰਘ ਲੰਗੇਰੀ ਅਤੇ ਮਲਕੀਤ ਸਿੰਘ ਬਾਹੋਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਵੀ ਇਸ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 22 ਫਰਵਰੀ ਦੇ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਰੋਹ ਭਰਪੂਰ ਰੈਲੀ ਵਿਚ ਅਤੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਘਿਰਾਓ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰੇਗੀ | ਇਸ ਮੌਕੇ ਹਰਮਨੋਜ ਕੁਮਾਰ, ਜਤਿੰਦਰ ਸਿੰਘ, ਸਤਨਾਮ ਕੁਮਾਰ, ਧਰਮਿੰਦਰ ਸਿੰਘ, ਹਾਫ਼ਿਜ਼ ਪਦਮ, ਦੀਪਕ ਕੁਮਾਰ, ਧਰਮਵੀਰ ਸਿੰਘ, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ, ਰਜੇਸ਼ ਕੁਮਾਰ, ਹਰਭਜਨ ਸਿੰਘ, ਹਰਜਿੰਦਰ ਸਿੰਘ, ਲਕਸ਼ਮੀ ਦੇਵੀ, ਸਰਬਜੀਤ ਕੌਰ, ਰਾਜਵਿੰਦਰ ਕੌਰ, ਲਵਦੀਪ ਕੌਰ, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਜਸਪ੍ਰੀਤ ਕੌਰ, ਆਰਤੀ ਥਾਪਰ ਆਦਿ ਹਾਜ਼ਰ ਸਨ |