24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜੰਡੌਰ ਵਿਖੇ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਅਜੀਤ ਡੈਸਕ 20-02-2026
ਗੜ੍ਹਦੀਵਾਲਾ, 19 ਫਰਵਰੀ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਸਾਹਿਬ ਪਿੰਡ ਜੰਡੌਰ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਢਾਡੀ ਭਾਈ ਕਮਲ ਸਿੰਘ ਬੱਦੋਵਾਲ, ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਭਾਈ ਅਮਨਦੀਪ ਸਿੰਘ ਮੁਕੇਰੀਆਂ, ਭਾਈ ਤਿ੍ਲੋਚਨ ਸਿੰਘ ਦੋਲੀਕੇ ਕਵੀਸ਼ਰ, ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਹਿਤਾਬ ਸਿੰਘ ਠੇਰੀ ਵਾਲੇ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਵੀਸ਼ਰੀ ਤੇ ਢਾਡੀ ਵਾਰਾਂ ਦੁਆਰਾ ਗੁਰੁ ਜਸ ਸਰਵਣ ਕਰਾਇਆਂ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਅਤੇ ਡਾ. ਹਰਮਿੰਦਰ ਸਿੰਘ ਸਹਿਜ ਵਲੋਂ ਨਿਭਾਈ ਗਈ | ਇਸ ਮੌਕੇ ਭਾਈ ਸੰਤ ਸਿੰਘ ਜੰਡੌਰ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਲਖਵਿੰਦਰ ਠੱਕਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜੀ. ਟੀ. ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਫੇਅਰਵੈੱਲ ਪਾਰਟੀ ਅਗਲੀ ਖ਼ਬਰ ਸੁਰਿੰਦਰ ਸਿੰਘ ਸਚਦੇਵਾ ਦੇ ਮਰਨ ਉਪਰੰਤ ਨੇਤਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।