24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿ੍ੰਸੀਪਲ ਡਾ. ਹੁੰਦਲ ਮੈਮੋਰੀਅਲ ਸੁਸਾਇਟੀ ਵਲੋਂ ਦਾਨੀ ਐਨ. ਆਰ.ਆਈ. ਢਿੱਲੋਂ ਦਾ ਸਨਮਾਨ

ਅਜੀਤ ਡੈਸਕ 20-02-2026
ਅੱਡਾ ਸਰਾਂ, 19 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪਿ੍ੰਸੀਪਲ ਡਾ. ਹਰਿੰਦਰਪਾਲ ਕੌਰ ਹੁੰਦਲ ਮੈਮੋਰੀਅਲ ਸੁਸਾਇਟੀ ਅੱਡਾ ਸਰਾਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਮਾਜਿਕ ਵਿਕਾਸ ਦੇ ਕੰਮਾਂ ਲਈ ਸਹਿਯੋਗ ਦੇਣ ਵਾਲੇ ਪ੍ਰਵਾਸੀ ਪੰਜਾਬੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਚੌਟਾਲਾ ਦੀ ਅਗਵਾਈ ਵਿਚ ਹੁੰਦਲ ਫਰੂਟ ਫਾਰਮ ਚੌਟਾਲਾ ਵਿਖੇ ਹੋਏ ਸਮਾਗਮ ਦੌਰਾਨ ਸਮਾਗਮ 'ਚ ਪਹੁੰਚਣ 'ਤੇ ਪ੍ਰਵਾਸੀ ਪੰਜਾਬੀ ਬਲਜਿੰਦਰ ਸਿੰਘ ਢਿੱਲਾੋ ਯੂ.ਐੱਸ.ਏ. ਦਾ ਗਰਮ ਜੋਸ਼ੀ ਦੇ ਨਾਲ ਸਮੂਹ ਮੈਂਬਰਾਂ ਨੇ ਸਵਾਗਤ ਕੀਤਾ, ਜਿਸ ਤੋਂ ਬਾਅਦ ਸੁਸਾਇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਚੌਟਾਲਾ ਨੇ ਆਖਿਆ ਕਿ ਢਿੱਲੋਂ ਅਤੇ ਹੋਰਨਾਂ ਪ੍ਰਵਾਸੀ ਪੰਜਾਬੀਆਂ ਨੇ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਲੋਕਾਂ ਦੀ ਵੱਧ ਚੜ ਕੇ ਮਦਦ ਕੀਤੀ ਹੈ ਅਤੇ ਆਪਣਾ ਫ਼ਰਜ਼ ਨਿਭਾਇਆ ਹੈ | ਇਸ ਦੇ ਨਾਲ ਹੀ ਉਹ ਹਮੇਸ਼ਾ ਸੁਸਾਇਟੀ ਦੇ ਸਮਾਜ ਸੇਵੀ ਮਿਸ਼ਨ ਦਾ ਹਿੱਸਾ ਬਣਦੇ ਆ ਰਹੇ ਹਨ | ਇਸ ਮੌਕੇ ਢਿੱਲੋਂ ਨੇ ਦੱਸਿਆ ਕਿ ਉਹ ਹਮੇਸ਼ਾ ਸੋਸਾਇਟੀ ਵੱਲੋਂ ਲਾਏ ਜਾਣ ਵਾਲੇ ਮੈਡੀਕਲ ਕੈਂਪਾਂ, ਕੈਂਸਰ ਜਾਂਚ ਕੈਂਪਾਂ, ਲੋੜਵੰਦ ਪਰਿਵਾਰਾਂ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਿੱਖਿਆ ਲਈ ਮਦਦ ਦੇ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਦਿੰਦੇ ਰਹਿਣਗੇ | ਇਸ ਮੌਕੇ ਸੁਸਾਇਟੀ ਦੇ ਸਕੱਤਰ ਕਰਨੈਲ ਸਿੰਘ, ਹਰਜੀਤ ਸਿੰਘ ਬੜੈਚ, ਸਾਬਕਾ ਸਰਪੰਚ ਇਕਬਾਲ ਸਿੰਘ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਅਤੇ ਸਮੂਹ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਅਕਾਲੀ ਆਗੂਆਂ ਵਲੋਂ ਤਜਿੰਦਰ ਸਿੰਘ ਨਿੱਝਰ ਦਾ ਸਨਮਾਨ ਅਗਲੀ ਖ਼ਬਰ ਜੀ. ਟੀ. ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਫੇਅਰਵੈੱਲ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।