17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 21-02-2026
ਟਾਂਡਾ ਉੜਮੁੜ, 20 ਫਰਵਰੀ (ਭਗਵਾਨ ਸਿੰਘ ਸੈਣੀ)-ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਦੀਦਾਰ ਨੂੰ ਜਾਣ ਵਾਲੇ ਸਾਲਾਨਾ ਸੰਗ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਚੱਲ ਰਹੀ ਅਖੰਡ ਪਾਠ ਦੀ ਲੜੀ ਦੇ ਅੱਜ 11 ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸੂਬੇਦਾਰ ਪ੍ਰੀਤਮ ਸਿੰਘ ਦੀ ਦੇਖ-ਰੇਖ 'ਚ ਕਰਵਾਈ ਜਾ ਰਹੀ ਇਸ ਸਾਲਾਨਾ ਲੜੀ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਗੁਰੂ ਘਰ ਦੇ ਸੇਵਾਦਾਰ ਭਾਈ ਪ੍ਰਦੀਪ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਹੁਸ਼ਿਆਰਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨੰਬਰਦਾਰ ਸੁਖਵਿੰਦਰਜੀਤ ਸਿੰਘ ਗਿਲਜੀਆਂ, ਤਰਸੇਮ ਸਿੰਘ, ਕੈਪਟਨ ਹਰੀ ਸਿੰਘ, ਜਗਜੀਤ ਸਿੰਘ, ਨਾਨਕ ਸਿੰਘ, ਬਲਕਾਰ ਸਿੰਘ, ਨਰਿੰਦਰ ਪਾਲ ਸਿੰਘ, ਨਿਸ਼ਾਨ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ ,ਚਰਨਜੀਤ ਕੌਰ ਦੋਨੋਂ ਸਾਬਕਾ ਪੰਚ, ਰਾਜਵਿੰਦਰ ਕੌਰ, ਮਹਿੰਦਰ ਕੌਰ, ਸੇਵਾਦਾਰ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ | ਸੂਬੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਇਹ ਸਾਲਾਨਾ ਲੜੀ ਦੀ ਸੰਪੂਰਨਤਾ ਮਾਰਚ 'ਚ ਕੀਤੀ ਜਾਵੇਗੀ | ਇਸ ਮੌਕੇ ਪ੍ਰਬੰਧਕਾ ਵਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਵਲੋਂ ਹਲਕਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਅਗਲੀ ਖ਼ਬਰ ਬਰਸੀ ਸਮਾਗਮ ਮੌਕੇ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਤੇ ਬਲਵਿੰਦਰ ਪਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।