15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬੀ.ਐਸ.ਡੀ ਸਕੂਲ ਕੰਧਾਲਾ ਜੱਟਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਅਜੀਤ ਡੈਸਕ 21-02-2026
ਅੱਡਾ ਸਰਾਂ, 20 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀ.ਐਸ.ਡੀ ਸਕੂਲ ਕੰਧਾਲਾ ਜੱਟਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਮੈਨੇਜਮੈਂਟ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦੇਣ ਸਮੇਂ ਹੋਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਪਿ੍ੰਸੀਪਲ ਬਲਦੇਵ ਸਿੰਘ ਨੇ ਸਕੂਲ ਵਿਚੋਂ ਜਾ ਰਹੇ ਵਿਦਿਆਰਥੀਆਂ ਨੂੰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ9 ਇਸ ਮੌਕੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਟਾਫ਼ ਦੀ ਮੌਜੂਦਗੀ ਵਿਚ ਗਿਫ਼ਟ ਭੇਟ ਕੀਤੇ | ਇਸ ਮੌਕੇ ਰਜਿੰਦਰ ਸਿੰਘ ਬੀਰਮਪੁਰ, ਮੈਡਮ ਅਰਚਨਾ ਠਾਕੁਰ, ਜਸਵੀਰ ਕੌਰ, ਸੰਦੀਪ ਕੌਰ, ਰਮਨਦੀਪ ਕੌਰ, ਵਿਨੋਦ ਕੁਮਾਰ, ਵਿਜੇ ਕੁਮਾਰ, ਗਗਨਦੀਪ ਸਿੰਘ, ਕੇਵਲ ਸਿੰਘ ਤੇ ਹੋਰ ਸਟਾਰ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਏ.ਡੀ.ਸੀ. ਰਾਹੀਂ ਗਵਰਨਰ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।