15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਰੈਣ ਸਬਾਈ ਕੀਰਤਨ ਸਮਾਗਮ ਅੱਜ ਸ਼ਾਮ ਨੂੰ

ਅਜੀਤ ਡੈਸਕ 21-02-2026
ਐਮਾਂ ਮਾਂਗਟ, 20 ਫਰਵਰੀ (ਗੁਰਾਇਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਰੈਣ ਸਬਾਈ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ 21 ਫਰਵਰੀ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਦੇ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਨਿਊਯਾਰਕ (ਯੂ.ਐਸ.ਏ) ਡਾਕਟਰ ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਕਰਵਾਏ ਜਾ ਰਹੇ ਰੈਣ ਸਬਾਈ ਕੀਰਤਨ 'ਚ ਅਖੰਡ ਕੀਰਤਨੀ ਜਥਿਆਂ ਵਲੋਂ ਸ਼ਬਦ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਸ਼ਾਮ 6 ਵਜੇ ਤੋਂ ਰਾਤ ਦੇ 10 ਵਜੇ ਤੱਕ ਨਿਹਾਲ ਕੀਤਾ ਜਾਵੇਗਾ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਹਾਜ਼ਰੀ ਭਰਨਗੇ | ਇਸ ਮੌਕੇ ਮੁੱਖ ਪ੍ਰਬੰਧਕ ਡਾ. ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸੰਗਤਾਂ ਇਸ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਬਣਾਉਣ | ਇਸ ਮੌਕੇ ਗੁਰੂ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਘਰ 'ਚ ਵੜ ਕੇ ਆਈ ਫ਼ੋਨ, ਚੇਨੀ, ਵਾਲੀਆਂ ਅਤੇ 50 ਹਜ਼ਾਰ ਦੀ ਨਕਦੀ ਚੋਰੀ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ : ਪ੍ਰਸਿੱਧ ਕਹਾਣੀਕਾਰ ਮਾਸਟਰ ਲਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।