07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 22-02-2026
ਹਾਜੀਪੁਰ, 21 ਫਰਵਰੀ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਪੁਲਿਸ ਵਲੋਂ ਇੰਟਰ ਸਟੇਟ ਨਾਕਾਬੰਦੀ ਦੌਰਾਨ ਅਣਪਛਾਤੇ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਸਿਪਾਹੀ ਸੁਰਿੰਦਰ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਅਪ੍ਰੇਸ਼ਨ ਸੀਲ ਦੇ ਸਬੰਧ ਵਿਚ ਇੰਟਰ ਸਟੇਟ ਨਾਕੇ 'ਤੇ ਮੌਜੂਦ ਸਨ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਕਾਜੀਪੁਰ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਇਕ ਪਲਾਸਟਿਕ ਕੈਨ 'ਚ ਸ਼ਰਾਬ ਰੱਖ ਕੇ ਇੱਧਰ ਉੱਧਰ ਘੁੰਮ ਰਿਹਾ ਹੈ ਤੇ ਜਦੋਂ ਮੁਖ਼ਬਰ ਦੀ ਦੱਸੀ ਹੋਈ ਜਗ੍ਹਾ 'ਤੇ ਰੇਡ ਕੀਤੀ ਤਾਂ ਕੰਧ ਨਾਲ ਰੱਖੀ ਹੋਈ ਪਲਾਸਟਿਕ ਦੀ ਕੈਂਨੀ ਬਰਾਮਦ ਹੋਈ ਜਿਸ ਵਿਚੋਂ 15 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ ਪਰ ਆਸ ਪਾਸ ਕੋਈ ਵੀ ਵਿਅਕਤੀ ਨਹੀਂ ਮਿਲਿਆ | ਹਾਜੀਪੁਰ ਪੁਲਿਸ ਵਲੋਂ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੋਰਾਂਵਾਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਕੀਰਤਨ ਸਮਾਗਮ ਤੇ ਸਮੂਹਿਕ ਅਨੰਦ ਕਾਰਜ 8 ਮਾਰਚ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।