24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਗਵਤ ਕਥਾ ਸਬੰਧੀ ਸ਼ੋਭਾ ਯਾਤਰਾ ਕੱਲ੍ਹ

ਅਜੀਤ ਡੈਸਕ 24-02-2026
ਚੱਬੇਵਾਲ, 23 ਫ਼ਰਵਰੀ (ਰਾਜੀਵ ਭਾਰਦਵਾਜ)-ਪਿੰਡ ਬਜਰਾਵਰ ਵਿਖੇ ਸ਼੍ਰੀ ਭਾਗਵਤ ਕਥਾ ਕਰਵਾਈ ਜਾ ਰਹੀ ਹੈ, ਉਸੇ ਸੰਬੰਧ ਵਿਚ ਸ਼ੋਭਾ ਯਾਤਰਾ ਕੱਢੀ ਜਾਵੇਗੀ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਿੱਧ ਬਾਬਾ ਅਵਤਾਰ ਨਾਥ ਚਠਿਆਲੀਆਂ ਵਾਲਿਆਂ ਦੇ ਆਸ਼ੀਰਵਾਦ ਸਦਕਾ ਇਹ ਕਥਾ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਾ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ 25 ਫ਼ਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ ਇਹ ਸ਼ੋਭਾ ਯਾਤਰਾ ਪਿੰਡ ਬਜਰਾਵਰ ਦੇ ਸ਼ਿਵ ਮੰਦਰ ਤੋਂ ਸ਼ੁਰੂ ਹੋਵੇਗੀ ਅਤੇ ਪ੍ਰਾਚੀਨ ਸ਼ਿਵ ਮੰਦਰ ਚੱਬੇਵਾਲ ਵਿਖੇ ਇਸ ਦਾ ਸਵਾਗਤ ਕੀਤਾ ਜਾਵੇਗਾ, ਉਪਰੰਤ ਚੱਬੇਵਾਲ ਮੁੱਖ ਮਾਰਕੀਟ ਤੋਂ ਹੁੰਦੀ ਹੋਈ ਇਹ ਪਿੰਡ ਮੁੱਖੋਮਜਾਰਾ ਵਿਖੇ ਪਹੁੰਚੇਗੀ ਅਤੇ ਸ਼ਾਮ ਨੂੰ ਵਾਪਸ ਪਿੰਡ ਬਜਰਾਵਰ ਪਰਤੇਗੀ |
ਪਿਛਲੀ ਖ਼ਬਰ 'ਮੇਰੀ ਰਸੋਈ' ਯੋਜਨਾ ਨਾਲ ਮਜ਼ਬੂਤ ਹੋਵੇਗੀ ਖ਼ੁਰਾਕ ਸੁਰੱਖਿਆ-ਸੰਦੀਪ ਸੈਣੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।