24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੇਂਟ ਸੋਲਜਰ ਕਾਲਜ ਚੱਬੇਵਾਲ 'ਚ ਉ ੱਦਮਤਾ ਜਾਗਰੂਕਤਾ ਸਮਾਗਮ

ਅਜੀਤ ਡੈਸਕ 24-02-2026
ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪਾਲੀਟੈਕਨਿਕ ਚੱਬੇਵਾਲ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੈਂਟਰਲ ਇੰਸਟੀਚਿਊਟ ਆਫ਼ ਹੈਂਡ ਐਂਡ ਟੂਲਜ਼ ਜਲੰਧਰ ਤੋਂ ਬਤੌਰ ਮੁੱਖ ਬੁਲਾਰਾ ਡਾ. ਪਰਮਜੀਤ ਸਿੰਘ ਤੇ ਪ੍ਰੋ. ਹਰਜੀਤ ਸਿੰਘ ਪਹੁੰਚੇ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅੱਜ ਦੇ ਦੌਰ 'ਚ ਉਦਮਿਤਾ ਸਿਰਫ਼ ਇੱਕ ਬਦਲ ਨਹੀਂ, ਸਗੋਂ ਲੋੜ ਬਣ ਚੁੱਕੀ ਹੈ | ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨ ਆਪਣੇ ਹੁਨਰਾਂ, ਰਚਨਾਤਮਿਕ ਸੋਚ ਅਤੇ ਨਵੀਨ ਵਿਚਾਰਾਂ ਰਾਹੀਂ ਆਪਣੇ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰ ਸਕਦੇ ਹਨ ਅਤੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਇੰਜ: ਹਰਜੀਤ ਨੇ ਵਡਮੁੱਲੀ ਜਾਣਕਾਰੀ ਦੇਣ ਲਈ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਅੰਤ 'ਚ ਉਨ੍ਹਾਂ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਤੇ ਵਪਾਰਕ ਖੇਤਰ 'ਚ ਅੱਗੇ ਵਧ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ 'ਮੇਰੀ ਰਸੋਈ' ਯੋਜਨਾ ਨਾਲ ਮਜ਼ਬੂਤ ਹੋਵੇਗੀ ਖ਼ੁਰਾਕ ਸੁਰੱਖਿਆ-ਸੰਦੀਪ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।