ਹੁਸ਼ਿਆਰਪੁਰ, 27 ਫਰਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌ)-ਖਪਤਕਾਰਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਣ-ਪੀਣ ਦੇ ਪਦਾਰਥ ਉਪਲਬਧ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਤਹਿਤ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਤੇ ਆਈ.ਏ.ਐਸ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਆਈ.ਏ.ਐਸ ਦੇ ਹੁਕਮਾਂ ਅਨੁਸਾਰ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਸ਼ਹਿਰ ਦੇ ਓਲਡ ਕੋਰਟ ਕੰਪਲੈਕਸ ਵਿਖੇ ਫੂਡ ਸਟਰੀਟ ਬਾਜ਼ਾਰ 'ਚ ਚੈਕਿੰਗ ਕੀਤੀ | ਇਸ ਦੌਰਾਨ ਲੱਗੀਆਂ ਹੋਈਆਂ ਖਾਣ ਪੀਣ ਦੇ ਸਾਮਾਨ ਵਾਲੀਆਂ ਰੇਹੜੀਆਂ 'ਚ ਸਾਮਾਨ ਦੀ ਜਾਂਚ ਕੀਤੀ ਗਈ ਅਤੇ ਮੌਕੇ 'ਤੇ ਮਿਲਾਵਟੀ ਅਤੇ ਘਟੀਆ ਕੁਆਲਿਟੀ ਦੇ ਤੇਲ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ | ਉਨ੍ਹਾਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਆਮ ਜਨਤਾ ਨੂੰ ਕਿਤੇ ਵੀ ਨਕਲੀ ਜਾਂ ਗ਼ੈਰ-ਮਿਆਰੀ ਖਾਦ ਪਦਾਰਥ ਵਿਕਦੇ ਨਜ਼ਰ ਆਉਣ ਤਾਂ ਇਸ ਦੀ ਤੁਰੰਤ ਸੂਚਨਾ ਫੂਡ ਸੇਫ਼ਟੀ ਵਿਭਾਗ, ਦਫ਼ਤਰ ਸਿਵਲ ਓਲਡ ਕੋਰਟ ਕੰਪਲੈਕਸ ਵਿਖੇ ਫੂਡ ਸਟਰੀਟ ਬਾਜ਼ਾਰ 'ਚ ਚੈਕਿੰਗ ਦੌਰਾਨ ਫੂਡ ਸੇਫ਼ਟੀ ਵਿਭਾਗ ਦੀ ਟੀਮ |