ਹੁਸ਼ਿਆਰਪੁਰ, 27 ਫ਼ਰਵਰੀ (ਬਲਜਿੰਦਰਪਾਲ ਸਿੰਘ)-ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ ਹੋ ਗਏ ਹਨ | ਰਾਉਜ ਐਵਿਨਿਊ ਅਦਾਲਤ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸੱਚਾਈ ਨੂੰ ਸਾਹਮਣੇ ਲਿਆ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ | ਇਨਸਾਫ਼ 'ਚ ਦੇਰੀ ਹੋ ਸਕਦੀ ਹੈ ਪਰ ਇਨਸਾਫ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਸਾਰੇ ਲੋਕਾਂ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿਚ ਅਦਾਲਤ ਵਲੋਂ ਝੂਠੇ ਅਤੇ ਮਨਘੜਤ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਬਦਨਾਮ ਕਰਨ ਅਤੇ ਨੁਕਸਾਨ ਪਹੁੰਚਾਉਣ ਲਈ ਇਹ ਸਭ ਕੀਤਾ ਸੀ |