27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਅਜੀਤ ਡੈਸਕ 28-02-2026
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਸਿਟੀ ਸੈਂਟਰ ਵਿਖੇ ਦਸੰਬਰ-2025 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ | ਪ੍ਰੋਗਰਾਮ ਵਿਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਅਤੇ ਇਹ ਸੰਸਥਾਵਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਦਾ ਅਸਲ ਧੁਰਾ ਹਨ | ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਆਧਾਰ ਬਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਰਾਜਨੀਤੀ ਦੀ ਬਜਾਏ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਪਿੰਡਾਂ ਦੀ ਆਵਾਜ਼ ਹਨ ਅਤੇ ਅਸਲ ਵਿਕਾਸ ਇਨ੍ਹਾਂ ਸੰਸਥਾਵਾਂ ਰਾਹੀਂ ਹੀ ਸੰਭਵ ਹੈ | ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ 'ਰੰਗਲਾ ਪੰਜਾਬ' ਦਾ ਸੁਪਨਾ ਉਦੋਂ ਹੀ ਸਾਕਾਰ ਹੋਵੇਗਾ ਜਦੋਂ ਪਿੰਡ ਖ਼ੁਸ਼ਹਾਲ ਹੋਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਉਹ ਪਲੇਟਫ਼ਾਰਮ ਹਨ ਜਿੱਥੇ ਲੋਕਾਂ ਦੀ ਆਵਾਜ਼ ਸਿੱਧੇ ਸਰਕਾਰ ਤੱਕ ਪਹੁੰਚਦੀ ਹੈ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਇਹ ਸਿਰਫ਼ ਸਹੁੰ ਚੁੱਕ ਸਮਾਗਮ ਨਹੀਂ ਹੈ, ਸਗੋਂ ਲੋਕਾਂ ਦੀ ਸੇਵਾ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਹੈ, ਇਸ ਲਈ ਜ਼ਿੰਮੇਵਾਰੀ ਨਾਲ ਕੰਮ ਕਰਨਾ ਜ਼ਰੂਰੀ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇ.ਪੀ. ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਧਾਰਾ ਕੱਕੜ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਰਬਜੋਤ ਸਾਬੀ ਵਲੋਂ ਵਰਕਰਾਂ ਨੂੰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ 'ਚ ਪੁੱਜਣ ਦੀ ਅਪੀਲ ਅਗਲੀ ਖ਼ਬਰ ਮਹਿਲਾ ਕਾਂਗਰਸ ਵਲੋਂ ਕਿਸਾਨਾਂ ਦੇ ਹੱਕ 'ਚ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।