27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਰਬਜੋਤ ਸਾਬੀ ਵਲੋਂ ਵਰਕਰਾਂ ਨੂੰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ 'ਚ ਪੁੱਜਣ ਦੀ ਅਪੀਲ

ਅਜੀਤ ਡੈਸਕ 28-02-2026
ਮੁਕੇਰੀਆਂ, 27 ਫਰਵਰੀ (ਰਾਮਗੜ੍ਹੀਆ)-ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ 28 ਫ਼ਰਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ 'ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ' ਵਿਚ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਰਬਜੋਤ ਸਿੰਘ ਸਾਬੀ ਵਲੋਂ ਕੀਤਾ ਗਿਆ | ਸਾਬੀ ਨੇ ਕਿਹਾ ਕਿ ਬਰਨਾਲਾ ਵਿਖੇ ਹੋਣ ਵਾਲੀ 'ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ' ਵਿਚ ਮੁਕੇਰੀਆਂ ਹਲਕੇ ਤੋਂ ਰਿਕਾਰਡ ਤੋੜ ਇਕੱਠ ਪਹੁੰਚੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਰਗ ਦੀ ਹਿਮਾਇਤ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਇਸ ਰੈਲੀ ਰਾਹੀਂ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ | ਸਾਬੀ ਨੇ ਕਿਹਾ ਕਿ ਮਨਰੇਗਾ ਵਰਗੀਆਂ ਸਕੀਮਾਂ ਦੇਸ਼ ਦੇ ਲੱਖਾਂ ਪਰਿਵਾਰਾਂ ਲਈ ਜੀਵਨ ਜਿਊਣ ਦਾ ਸਹਾਰਾ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ | ਪੰਜਾਬ ਦੀ ਧਰਤੀ ਹਮੇਸ਼ਾ ਸੰਘਰਸ਼ਾਂ ਦੀ ਧਰਤੀ ਰਹੀ ਹੈ ਅਤੇ ਇੱਥੋਂ ਦੀ ਜਨਤਾ ਆਪਣੇ ਹੱਕਾਂ ਲਈ ਇੱਕਜੁੱਟ ਹੋ ਕੇ ਲੜਨਾ ਜਾਣਦੀ ਹੈ | ਉਨ੍ਹਾਂ ਕਿਹਾ ਕਿ ਮੁਕੇਰੀਆਂ ਦੇ ਵਰਕਰਾਂ ਵਿਚ ਜੋਸ਼ ਅਤੇ ਇੱਕਜੁੱਟਤਾ ਦੇਖ ਕੇ ਇਹ ਸਪਸ਼ਟ ਹੈ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਘਰਸ਼ ਲੜੇਗੀ ਅਤੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।