27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪਾਠਕ ਹਸਪਤਾਲ ਨੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 28-02-2026
ਅੱਡਾ ਸਰਾਂ, 27 ਫਰਵਰੀ (ਮਸੀਤੀ)-ਪਾਠਕ ਹਸਪਤਾਲ ਅਤੇ ਐਕਸੀਡੈਂਟ ਕੇਅਰ ਸੈਂਟਰ ਟਾਂਡਾ ਵਲੋਂ ਪਿੰਡ ਝਾਂਵਾਂ ਦੇ ਗੁਰਦੁਆਰਾ ਹਰਸਰ ਸਾਹਿਬ ਵਿਖੇ ਸੰਤ ਬਾਬਾ ਸੋਹਣ ਸਿੰਘ ਨੂੰ ਸਮਰਪਿਤ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਗੁਰੂ ਘਰ ਦੇ ਗ੍ਰੰਥੀ ਨਰਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕੈਂਪ ਦੀ ਸ਼ੁਰੂਆਤ ਹੋਈ | ਕੈਂਪ ਦੌਰਾਨ ਡਾ. ਅਮਿਤ ਪਾਠਕ, ਡਾ. ਅਨੂਪਮਾ ਪਾਠਕ, ਡਾ. ਤਰਨਜੀਤ ਕੌਰ, ਅਮਨਦੀਪ ਕੌਰ, ਸੰਦੀਪ ਕੌਰ, ਕੋਮਲਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਐਚ.ਪੀ. ਸ਼ਰਮਾ ਅਤੇ ਸੰਦੀਪ ਕੁਮਾਰ ਦੀ ਟੀਮ ਨੇ ਸੇਵਾਵਾਂ ਦਿੰਦੇ ਹੋਏ ਵੱਡੀ ਗਿਣਤੀ 'ਚ ਲੋਕਾਂ ਦੀ ਮੈਡੀਕਲ ਜਾਂਚ ਕਰਦੇ ਹੋਏ ਦਵਾਈਆਂ ਦਿੱਤੀਆਂ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟਾਂ ਦੇ ਨਾਲ-ਨਾਲ ਟੀਮ ਨੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸਲਾਹਕਾਰੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ, ਰਣਜੀਤ ਸਿੰਘ, ਜਤਿੰਦਰ ਸਿੰਘ ਝਾਵਰ, ਸੁਰਿੰਦਰ ਸਿੰਘ, ਪ੍ਰਵਾਸੀ ਪੰਜਾਬੀ ਸੋਨੀ ਝਾਵਰ, ਹਰਜੀਤ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਸੰਦੀਪ ਇਟਲੀ, ਰਾਜਾ, ਦਰਸ਼ਨ ਸਿੰਘ, ਨੱਥਾ ਸਿੰਘ, ਨਿਰੰਜਨ ਸਿੰਘ ਮਾ: ਸੁਰਿੰਦਰ ਸਿੰਘ, ਮੇਜਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਉਪ ਮੰਡਲ ਮਾਹਿਲਪੁਰ ਦੇ ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।