ਮਾਹਿਲਪੁਰ, 27 ਫਰਵਰੀ (ਰਜਿੰਦਰ ਸਿੰਘ)-ਜੁਆਇੰਟ ਫੋਰਮ ਦੇ ਸੱਦੇ 'ਤੇ ਖੰਡ ਮਿੱਲ ਸ਼ੇਰੋ (ਤਰਨ ਤਾਰਨ) ਦੀ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦੇ ਵਿਰੋਧ ਵਿਚ ਉਪ ਮੰਡਲ ਮਾਹਿਲਪੁਰ ਦੇ ਸਮੂਹ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਰਮਜੀਤ ਸਿੰਘ ਡਵੀਜ਼ਨ ਪ੍ਰਧਾਨ, ਸੁਖਦੇਵ ਸਿੰਘ ਸਬ-ਡਵੀਜ਼ਨ ਪ੍ਰਧਾਨ ਨੇ ਕਿਹਾ ਕਿ ਖੰਡ ਮਿੱਲ ਸ਼ੇਰੋ (ਤਰਨ ਤਾਰਨ) ਦੀ ਜ਼ਮੀਨ ਪੁੱਡਾ ਨੂੰ ਤਬਦੀਲ ਕਰਨਾ ਸਰਕਾਰ ਦੀ ਕੋਝੀ ਚਾਲ ਹੈ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਸਰਕਾਰ ਵਲੋਂ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦਾ ਕੰਮ ਬੰਦ ਨਾ ਕੀਤਾ ਤਾਂ ਵੱਡੇ ਪੱਧਰ 'ਤੇ ਧਰਨੇ ਦੇਣਗੇ | ਇਸ ਮੌਕੇ ਸੰਦੀਪ ਕੁਮਾਰ, ਰਾਹੁਲ ਕੁਮਾਰ, ਸਤਨਾਮ ਸਿੰਘ, ਯੁੱਧਵੀਰ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਮੁਖ਼ਤਿਆਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਤੇਸ਼ ਕੁਮਾਰ, ਸੁਨੀਲ, ਰਾਕੇਸ਼ ਕੁਮਾਰ, ਰਛਪਾਲ ਸਿੰਘ, ਰਾਕੇਸ਼ ਜੌਨੀ, ਉਜਾਗਰ ਸਿੰਘ, ਗੁਰਨਾਮ ਸਿੰਘ ਅਤੇ ਸ਼੍ਰੇਆ ਪਰਾਸ਼ਰ ਹਾਜ਼ਰ ਸਨ |