ਮੁਕੇਰੀਆਂ, 27 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ, ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ | ਇਸੇ ਤਹਿਤ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਅਜੋਕੇ ਸਮੇਂ ਵਿਚ ਵਿਦਿਆਰਥਣਾਂ ਨੂੰ ਸਾਈਬਰ ਕ੍ਰਾਈਮ ਪ੍ਰਤੀ ਜਾਗਰੂਕ ਕਰਨ ਲਈ ਆਈ.ਟੀ ਕਲੱਬ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਗਗਨਦੀਪ ਸਿੰਘ (ਐਸੋਸੀਏਟ ਪ੍ਰੋਫੈਸਰ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਸਿਟੀ ਗਰੁੱਪ ਆਫ਼ ਇੰਸਟੀਚਿਊਸ਼ਨ ਜਲੰਧਰ) ਵਿਸ਼ਾ ਮਾਹਿਰ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਡਿਜੀਟਲ ਯੁੱਗ ਵਿਚ ਜਾਗਰੂਕ ਰਹਿਣ ਅਤੇ ਸਾਈਬਰ ਅਪਰਾਧ ਤੋਂ ਬਚਣ ਦੇ ਅਹਿਮ ਨੁਕਤਿਆਂ ਸੰਬੰਧੀ ਜਾਣਕਾਰੀ ਦਿੱਤੀ | ਅਜੋਕੇ ਸਮੇਂ ਵਿਚ ਫਿਸ਼ਿੰਗ, ਹੈਕਿੰਗ, ਪਹਿਚਾਣ ਚੋਰੀ, ਆਨ ਲਾਈਨ ਠੱਗੀ, ਮੈਲ ਵੇਅਰ ਹਮਲੇ ਅਤੇ ਸੋਸ਼ਲ ਮੀਡੀਆ ਦੇ ਦੁਰਉਪਯੋਗ ਵਰਗੇ ਮੁੱਖ ਸਾਈਬਰ ਖ਼ਤਰਿਆਂ ਬਾਰੇ ਵਿਸਥਾਰ ਨਾਲ ਸਮਝਾਇਆ | ਉਨ੍ਹਾਂ ਨੇ ਮਜ਼ਬੂਤ ਪਾਸਵਰਡ ਜਿਹੇ ਅਹਿਮ ਨੁਕਤੇ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ M-K1V138 2,sancharsaathi. gov. in ਅਤੇ stopncii. org. ਜਿਹੇ ਉਪਯੋਗੀ ਐਪ ਅਤੇ ਵੈੱਬਸਾਈਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਪਿ੍ੰਸੀਪਲ ਨੇ ਆਏ ਹੋਏ ਵਿਸ਼ਾ ਮਾਹਿਰ ਨਾਲ ਧੰਨਵਾਦੀ ਸ਼ਬਦਾਂ ਦੀ ਸਾਂਝ ਪਾਈ ਅਤੇ ਵਿਦਿਆਰਥਣਾਂ ਨੂੰ ਅਜੋਕੇ ਸਮੇਂ ਵਿਚ ਡਿਜੀਟਲ ਪੱਖ ਤੋਂ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਈ.ਟੀ. ਵਿਭਾਗ ਤੋਂ ਸਹਾਇਕ ਪ੍ਰੋਫੈਸਰ ਪੂਜਾ, ਸਹਾਇਕ ਪ੍ਰੋਫੈਸਰ ਸ਼ਿਵਾਨੀ, ਸਹਾਇਕ ਪ੍ਰੋਫੈਸਰ ਪਰਮਿੰਦਰ ਕੌਰ ਅਤੇ ਵਿਦਿਆਰਥਣਾਂ ਹਾਜ਼ਰ ਸਨ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨਾਂ ਨੇ ਪ੍ਰੋਗਰਾਮ ਆਯੋਜਕਾਂ ਦਾ ਹੌਸਲਾ ਵਧਾਇਆ ਤੇ ਭਵਿੱਖ 'ਚ ਵੀ ਅਜਿਹੀਆਂ ਪ੍ਰੇਰਣਾਦਾਇਕ ਗਤੀਵਿਧੀਆਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |