27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜਗਮੋਹਨ ਮਹਿਤਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 28-02-2026
ਹੁਸ਼ਿਆਰਪੁਰ, 27 ਫ਼ਰਵਰੀ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਦੀ ਪ੍ਰੇਰਨਾ ਨਾਲ ਸਮਾਜ ਸੇਵੀ ਜਗਮੋਹਨ ਮਹਿਤਾ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਉਦਯੋਗ ਅਤੇ ਵਪਾਰ ਸੈਲ ਦੇ ਸੂਬਾ ਪ੍ਰਧਾਨ ਐਨ.ਕੇ ਸ਼ਰਮਾ ਨੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਆਉਣ 'ਤੇ ਸਵਾਗਤ ਕੀਤਾ | ਮਹਿਤਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਤੋਂ ਬਾਅਦ ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਮਾੜੇ ਹੁੰਦੇ ਗਏ ਹਨ ਅੱਜ ਪੰਜਾਬ ਇਸ ਹੱਦ ਤੱਕ ਪੱਛੜ ਚੁੱਕਾ ਹੈ ਕਿ ਉਸ ਨੂੰ ਖੜ੍ਹੇ ਕਰਨ ਲਈ ਤਜ਼ਰਬਾ ਅਤੇ ਦਿ੍ੜ ਸੰਕਲਪ ਦੀ ਲੋੜ ਹੈ ਜੋ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦਾ ਹੈ | ਸੰਜੀਵ ਤਲਵਾੜ ਨੇ ਕਿਹਾ ਲੋਕ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ 'ਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜਗਮੋਹਨ ਮਹਿਤਾ ਨੂੰ ਪਾਰਟੀ 'ਚ ਬਣਦਾ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਇਕਬਾਲ ਸਿੰਘ, ਸੰਤੋਖ ਸਿੰਘ ਅÏਜਲਾ, ਜਗਤਾਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ ਬਾਹੋਵਾਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬੀਬੀ ਕਿਰਨਪ੍ਰੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਭਰੋਵਾਲ ਕਲਾਂ ਤੋਂ ਹੋਲੇ ਮਹੱਲੇ 'ਤੇ ਲੰਗਰ ਸੇਵਾ ਲਈ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।