27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕੈਨੇਡਾ ਵਾਸੀ ਗਿੱਲ ਭਰਾਵਾਂ ਵਲੋਂ ਮਹਿੰਦਰ ਸਿੰਘ ਗਿੱਲ ਯਾਦਗਾਰੀ ਮੈਡੀਕਲ ਕੈਂਪ ਅਕਾਲਗੜ੍ਹ 'ਚ 8 ਨੂੰ

ਅਜੀਤ ਡੈਸਕ 28-02-2026
ਗੜ੍ਹਸ਼ੰਕਰ, 27 ਫਰਵਰੀ (ਧਾਲੀਵਾਲ)-ਅਕਾਲਗੜ੍ਹ ਵਾਸੀ ਗਿੱਲ ਭਰਾਵਾਂ ਹਰਗੁਰਚੇਤ ਸਿੰਘ ਗਿੱਲ ਅਤੇ ਬਲਦੀਪ ਸਿੰਘ ਗਿੱਲ ਕੈਨੇਡਾ ਵਲੋਂ ਆਪਣੇ ਪਿਤਾ ਸਵਰਗੀ ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਪੰਥ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 21ਵਾਂ ਮੁਫ਼ਤ ਮੈਡੀਕਲ ਕੈਂਪ 8 ਮਾਰਚ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਬਲਦੀਪ ਸਿੰਘ ਗਿੱਲ ਕੈਨੇਡਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਕਾਲਗੜ੍ਹ ਵਿਖੇ ਲਗਾਏ ਜਾਣ ਵਾਲੇ ਇਸ ਕੈਂਪ ਵਿਚ ਅੱਖਾਂ ਦੀਆਂ ਬਿਮਾਰੀਆਂ ਦੇ ਆਪ੍ਰੇਸ਼ਨ, ਲੈਂਜ਼, ਐਨਕਾਂ ਆਦਿ ਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਖ-ਵੱਖ ਰੋਗਾਂ ਅਤੇ ਔਰਤ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਤੇ ਕੈਂਪ ਦੌਰਾਨ ਐਕਸ-ਰੇ, ਈ.ਸੀ.ਜੀ., ਲੈਬ ਟੈਸਟ ਆਦਿ ਸੇਵਾਵਾਂ ਵੀ ਉਪਲਬਧ ਹੋਣਗੀਆਂ | ਇਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮੁਫ਼ਤ ਦਵਾਈਆਂ ਤੋਂ ਇਲਾਵਾ ਹੋਰ ਬਿਮਾਰੀਆਂ ਦੇ ਲੋੜਵੰਦ ਮਰੀਜ਼ਾਂ ਦੀ ਇਲਾਜ ਲਈ ਸਹਾਇਤਾ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ.ਸ.ਅ. ਦਫ਼ਤਰੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਬੀਬੀ ਕਿਰਨਪ੍ਰੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।