ਚੌਲਾਂਗ, 27 ਫਰਵਰੀ (ਸੁਖਦੇਵ ਸਿੰਘ)-ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਚੌਲਾਂਗ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਕਿ੍ਸ਼ਨਾ ਸਟੂਡੀਓ ਦਾ ਸ਼ਟਰ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਦੁਕਾਨ ਦੇ ਮਾਲਕ ਸੁਮਿਤ ਮਹਿਤਾ ਨੇ ਦੱਸਿਆ ਕਿ ਇਕ ਸਟਿਲ ਕੈਮਰਾ, ਇਕ ਮੋਬਾਈਲ ਸੈਮਸੰਗ, ਇਕ 32 ਇੰਚੀ ਐਲ ਈ ਡੀ ਤੇ ਨਕਦੀ ਭਾਨ ਚੋਰ ਲੈ ਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਸਾਰੇ ਸਮਾਨ ਦੀ ਕੀਮਤ 70 ਹਜ਼ਾਰ ਰੁਪਏ ਹੈ | ਚੋਰੀ ਸਬੰਧੀ ਚੋਰਾਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਖੰਘਾਲਿਆ ਜਾ ਰਿਹਾ ਹੈ | ਇਸ ਸਬੰਧੀ ਪੁਲਿਸ ਥਾਣਾ ਟਾਂਡਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ |