20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖਡਿਆਲਾ ਸੈਣੀਆਂ ਦੇ ਸਾਲਾਨਾ ਸਮਾਗਮ ਦੌਰਾਨ 21 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਕੀਤੀ ਪ੍ਰਾਪਤ

ਅਜੀਤ ਡੈਸਕ 01-03-2026
ਬੁੱਲ੍ਹੋਵਾਲ, 28 ਫਰਵਰੀ (ਲੁਗਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਨ ਲਈ ਸਾਲਾਨਾ ਪੈਦਲ ਸੰਗ 4 ਦਿਨਾਂ ਯਾਤਰਾ ਸੰਬੰਧੀ ਇਤਿਹਾਸਿਕ ਨਗਰ ਪਿੰਡ ਖਡਿਆਲਾ ਸੈਣੀਆਂ 'ਚ ਚੱਲ ਰਹੇ ਧਾਰਮਿਕ ਸਮਾਗਮ ਦੇ ਦੌਰਾਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਅੰਮਿ੍ਤ ਸੰਚਾਰ ਕਰਵਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਡਿਆਲਾ ਸੈਣੀਆਂ ਵਲੋਂ ਸ੍ਰੀ ਸਹਿਜ ਪਾਠ ਲਹਿਰ ਸਭਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਸ਼ੋਭ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਜੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਪੰਜ ਪਿਆਰੇ ਸਾਹਿਬਾਨਾਂ ਨੇ 21 ਪ੍ਰਾਣੀਆਂ ਨੂੰ ਅੰਮਿ੍ਤ ਦੀ ਦਾਤ ਬਖਸ਼ਿਸ਼ ਕੀਤੀ | ਇਸ ਮੌਕੇ ਯਾਤਰਾ ਜਥੇ ਦੇ ਮੁੱਖ ਸੇਵਾਦਾਰ ਜਥੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਸਲਾਨਾ ਪੈਦਲ ਯਾਤਰਾ ਸਬੰਧੀ ਪਿੰਡ ਖਡਿਆਲਾ ਸੈਣੀਆਂ ਦੇ ਵੱਖ-ਵੱਖ ਇਤਿਹਾਸਿਕ ਅਸਥਾਨ ਜਿਵੇਂ ਗੁਰਦੁਆਰਾ ਪਿੱਪਲ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਜੀ, ਅਸਥਾਨ ਬਾਬਾ ਪਾਲ ਸਿੰਘ ਜੀ, ਅਸਥਾਨ ਬਾਬਾ ਹਰੀ ਦਾਸ ਜੀ, ਸਥਾਨ ਬਾਬਾ ਤਰਨ ਦਾਸ ਜੀ, ਅਸਥਾਨ ਬਾਬਾ ਪੰਜ ਪੀਰ ਜੀ ਵਿਖੇ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਹੋਏ ਸਮਾਗਮਾਂ ਦੀ ਸੰਪੂਰਨਤਾਈ ਹੋ ਚੁੱਕੀ ਹੈ ਅਤੇ ਅੱਜ 1 ਮਾਰਚ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੁੱਖ ਸਮਾਗਮ ਦੌਰਾਨ ਵੱਖ-ਵੱਖ ਗੁਰਧਾਮਾਂ 'ਚ ਰੱਖੇ ਅਖੰਡ ਪਾਠ ਦੇ ਭੋਗ ਦੀ ਸਾਂਝੀ ਅਰਦਾਸ ਹੋਵੇਗੀ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਬਾਅਦ ਦੁਪਹਿਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਨੂੰ ਜਥੇਦਾਰ ਰਣਧੀਰ ਸਿੰਘ ਦੀ ਅਗਵਾਈ ਹੇਠ ਚਾਲੇ ਪਾਏ ਜਾਣਗੇ |
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਮੇਲਾ ਚੋਲਾ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਰਵਾਨਾ-ਜਥੇ. ਰਣਧੀਰ ਸਿੰਘ ਅਗਲੀ ਖ਼ਬਰ ਖਡਿਆਲਾ ਸੈਣੀਆਂ-ਮਾਣਕਢੇਰੀ ਧੁੱਸੀ ਬੰਨ੍ਹ ਸਮੇਤ ਇਲਾਕੇ ਦੀਆਂ ਸੰਪਰਕ ਸੜਕਾਂ ਪੱਕੀਆਂ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।