ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇਕ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੋਟਾਲੇ ਦੇ ਮਾਮਲੇ 'ਚ ਦਿੱਤੀ ਗਈ 'ਕਲੀਨ ਚਿੱਟ' ਦਾ ਸਵਾਗਤ ਕਰਦਿਆਂ ਇਸ ਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ | ਉਨ੍ਹਾਂ ਕਿਹਾ ਕਿ ਅਦਾਲਤ ਦਾ ਫ਼ੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਨਹੀਂ ਟਿਕ ਸਕਦੀਆਂ | ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਦੀ ਨਿਆਂਪਾਲਿਕਾ ਦੀ ਮੋਹਰ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਨਕਾਰਾਤਮਿਕ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ |