20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

'ਆਪ' ਆਗੂ ਵਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਨਿੰਦਣਯੋਗ-ਖੰਨਾ

ਅਜੀਤ ਡੈਸਕ 01-03-2026
ਅਵਿਨਾਸ਼ ਰਾਏ ਖੰਨਾ



ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਦੇ ਆਗੂ ਵਲੋਂ ਪ੍ਰੀ-ਵੈਡਿੰਗ ਸ਼ੂਟ 'ਚ ਪੰਜਾਬ ਪੁਲਿਸ ਦਾ ਇਸਤੇਮਾਲ ਕਰਨ ਦੀ ਖ਼ਬਰ ਵਾਇਰਲ ਹੋ ਰਹੀ ਹੈ, ਜੋ ਕਿ 'ਆਪ' ਲਈ ਬੇਹੱਦ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪਹਿਲਾਂ ਹੀ ਅਪਰਾਧ ਦਾ ਗ੍ਰਾਫ ਵਧਿਆ ਹੈ | ਅਪਰਾਧੀਆਂ ਵਲੋਂ ਪੁਲਿਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਗੁਰਦਾਸਪੁਰ 'ਚ ਹੋਈ 2 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਹੈ, ਜਿਸ ਨਾਲ ਆਮ ਲੋਕਾਂ ਦੀ ਸੁਰੱਖਿਆ 'ਤੇ ਸਵਾਲੀਆ ਚਿੰਨ੍ਹ ਲੱਗ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਵਿਚ 'ਆਪ' ਆਗੂਆਂ ਵਲੋਂ ਪੁਲਿਸ ਦੀ ਦੁਰਵਰਤੋਂ ਨਾਲ ਪੰਜਾਬ ਪੁਲਿਸ ਦਾ ਅਪਰਾਧੀਆਂ 'ਚ ਕੀ ਖ਼ੌਫ਼ ਰਹੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅਜਿਹੀਆਂ ਘਟੀਆ ਹਰਕਤਾਂ ਲਈ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫ਼ਰੰਸ 3 ਨੂੰ -ਸਿੰਗੜੀਵਾਲ ਅਗਲੀ ਖ਼ਬਰ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।