20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫ਼ਰੰਸ 3 ਨੂੰ -ਸਿੰਗੜੀਵਾਲ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਪੰਥ ਦੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ 'ਤੇ 3 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਇਕ ਵਿਸ਼ਾਲ ਮੀਰੀ ਪੀਰੀ ਕਾਨਫ਼ਰੰਸ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰੋਵਰ ਨਜ਼ਦੀਕ ਕੀਤੀ ਜਾ ਰਹੀ ਹੈ | ਜਿਸ ਵਿਚ ਪੰਥਕ ਏਕਤਾ ਅਤੇ ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਵਿਚਾਰਾਂ ਕੀਤੀਆਂ ਜਾਣਗੀਆਂ | ਇਹ ਜਾਣਕਾਰੀ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਵੱਲੋਂ ਆਰੰਭੇ ਸੰਘਰਸ਼ ਦੌਰਾਨ ਪੰਜਾਬ ਦੇ ਹੱਕਾਂ ਅਤੇ ਆਜ਼ਾਦੀ ਲਈ ਸ. ਸਿਮਰਨਜੀਤ ਸਿੰਘ ਮਾਨ ਸਿੱਖ ਕੌਮ ਅਤੇ ਪੰਜਾਬੀਆਂ ਨੂੰ ਲਾਮਬੱਧ ਕਰਕੇ ਲਗਾਤਾਰ ਅੱਗੇ ਵਧ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਪੰਥਕ ਕਾਨਫ਼ਰੰਸ 'ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਅਤੇ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਸ਼ਮੂਲੀਅਤ ਕਰਨਗੀਆਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਣਗੀਆਂ |
ਪਿਛਲੀ ਖ਼ਬਰ ਪੁਰਾਤਨ ਮਰਿਆਦਾ ਅਨੁਸਾਰ ਸੰਤ ਬਾਬਾ ਪਾਲ ਸਿੰੰਘ ਦੇ ਸਥਾਨ ਤੋਂ ਪ੍ਰਭਾਤ ਫੇਰੀਆਂ ਜਾਰੀ <br/> ਅਗਲੀ ਖ਼ਬਰ 'ਆਪ' ਆਗੂ ਵਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਨਿੰਦਣਯੋਗ-ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।