20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੈਂਬਰਿਜ ਸਕੂਲ 'ਚ ਯੂ.ਕੇ.ਜੀ. ਗ੍ਰੈਜੂਏਸ਼ਨ ਸਮਾਗਮ ਕਰਵਾਇਆ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਯੂ.ਕੇ.ਜੀ. ਦੇ ਨੰਨ੍ਹੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਪਿ੍ੰ: ਅਮਨ ਕੁਮਾਰ ਕੰਵਰ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਸਮੇਤ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਦੀ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਜੋਤੀ ਜਲਾ ਕੇ ਕੀਤੀ ਗਈ, ਉਪਰੰਤ ਵਿਦਿਆਰਥੀਆਂ ਨੇ ਦੋ ਸਮੂਹਾਂ 'ਚ ਰਾਈਮਜ਼ 'ਤੇ ਮਨਮੋਹਕ ਨਿ੍ਤ ਪ੍ਰਸਤੁਤੀਆਂ ਕਰਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ | ਇਸ ਮੌਕੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਆਪਣੇ ਕਿੰਡਰਗਾਰਟਨ ਦੇ ਅਨੁਭਵ ਸਾਂਝੇ ਕੀਤੇ | ਪਿ੍ੰਸੀਪਲ ਕੰਵਰ ਨੇ ਮਾਪਿਆਂ ਨੂੰ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ | ਉਨ੍ਹਾਂ ਮਾਪਿਆਂ ਨੂੰ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਬੱਚਿਆਂ ਨੂੰ ਦੂਰ ਰੱਖਣ ਲਈ ਪ੍ਰੇਰਿਤ ਕੀਤਾ | ਅੰਤ 'ਚ ਬੱਚਿਆਂ ਨੂੰ ਗ੍ਰੈਜੂਏਸ਼ਨ ਕੈਪ ਪਹਿਨਾ ਕੇ ਸਰਟੀਫਿਕੇਟ ਦਿੱਤੇ ਗਏ |
ਪਿਛਲੀ ਖ਼ਬਰ ਸੰਗਤ ਦੀ ਆਮਦ ਹੋਣ ਕਾਰਨ ਗੜ੍ਹਸ਼ੰਕਰ 'ਚ ਟ੍ਰੈਫਿਕ ਜਾਮ ਲੱਗਣਾ ਸ਼ੁਰੂ ਅਗਲੀ ਖ਼ਬਰ ਪਿੰਡ ਸੱਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਅੰਮਿ੍ਤਸਰ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।