20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐਸ.ਈ.ਐਲ. ਪ੍ਰੋਗਰਾਮ ਤਹਿਤ ਵਿਦਿਆਰਥੀਆਂ ਲਈ ਪ੍ਰੀ-ਟੈਸਟ ਕਰਵਾਇਆ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਹੁਸ਼ਿਆਰਪੁਰ ਦੇ ਫੈਕਲਟੀ ਮੈਂਬਰਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਸਮਾਜਿਕ-ਭਾਵਨਾਤਮਿਕ ਸਿਖਲਾਈ (ਐਸ.ਈ.ਐਲ.) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਜੀਵਨ ਹੁਨਰ ਕੋਆਰਡੀਨੇਟਰ ਡਾ. ਰਿਤੂ ਕੁਮਾਰਾ ਦੀ ਅਗਵਾਈ ਹੇਠ ਚਲਾਇਆ ਗਿਆ ਸੀ | ਇਸ ਸਬੰਧੀ ਡਾ. ਰਿਤੂ ਕੁਮਾਰਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਨਵੰਬਰ ਵਿਚ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ, ਪੰਜਾਬ ਦੁਆਰਾ ਸ਼ੁਰੂ ਕੀਤਾ ਗਿਆ ਸੀ | ਹੁਸ਼ਿਆਰਪੁਰ ਜ਼ਿਲ੍ਹੇ ਦੇ ਦੋ ਪਾਇਲਟ ਸਕੂਲਾਂ ਦੀ ਚੋਣ ਕੀਤੀ ਗਈ ਸੀ-ਸਰਕਾਰੀ ਹਾਈ ਸਕੂਲ, ਦਿਗਾਨਾ ਕਲਾਂ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਦੀ ਮੁੱਖ ਅਧਿਆਪਕਾ ਡਾ. ਮੀਨੂੰ ਨੇ ਪੂਰਾ ਸਮਰਥਨ ਦਿੱਤਾ | ਪ੍ਰੋਗਰਾਮ ਦੇ ਹਿੱਸੇ ਵਜੋਂ 6ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਪ੍ਰੀ-ਟੈਸਟ ਕਰਵਾਇਆ ਗਿਆ, ਜਿਸ ਤੋਂ ਬਾਅਦ ਤਿਆਰ ਕੀਤੀ ਸਮੱਗਰੀ ਦੇ ਆਧਾਰ 'ਤੇ ਕਲਾਸ-ਰੂਮ ਗਤੀਵਿਧੀਆਂ ਕੀਤੀਆਂ ਗਈਆਂ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਲੋਹ ਲੰਗਰ ਧੂਤਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਆਟੋ ਰਿਕਸ਼ਾ ਤੋਂ ਡਿਗ ਕੇ ਟਿੱਪਰ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।