20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

2027 ਦੀਆਂ ਚੋਣਾਂ ਜਿੱਤ ਕੇ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਲੱਖੀ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਪਾਰ ਅਤੇ ਟਰੇਡ ਵਿੰਗ ਦੀ ਮੀਟਿੰਗ 'ਚ ਭਾਗ ਲੈਣ ਪਹੁੰਚੇ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ ਦਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀ ਬਿਹਤਰੀ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਲੱਖੀ ਗਿਲਜੀਆਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ ਅਤੇ 2027 ਦੀਆਂ ਚੋਣਾਂ ਜਿੱਤ ਕੇ ਸੂਬੇ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਈ ਜਾਵੇਗੀ | ਇਸ ਮੌਕੇ ਐਨ.ਕੇ. ਸ਼ਰਮਾ ਨੇ ਜ਼ਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਨੂੰ ਹੁਣ ਤੋਂ ਹੀ ਮਿਹਨਤ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਜੋ ਚੋਣਾਂ 'ਚ ਜਿੱਤ ਹਾਸਲ ਕਰਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਕੀਤਾ ਜਾ ਸਕੇ | ਇਸ ਮੌਕੇ ਸੰਜੀਵ ਤਲਵਾੜ, ਸਰਬਜੀਤ ਸਿੰਘ ਮੋਮੀ,ਸੰਤੋਖ ਸਿੰਘ ਔਜਲਾ, ਇਕਬਾਲ ਸਿੰਘ ਗੋਪੀ, ਗੋਪਾਲ ਸ਼ਰਮਾ ਜਨਰਲ ਸਕੱਤਰ, ਅਸ਼ੋਕ ਮੱਕੜ, ਹਰਜੀਤ ਸਿੰਘ ਆਦਿ ਹਾਜ਼ਰ ਸਨ |
27 ਐਚ ਐਸ ਪੀ 02
ਪਿਛਲੀ ਖ਼ਬਰ ਮਿਸ਼ਨ ਸਮਾਈਲ 3.0 ਤਹਿਤ ਨਸ਼ੇ ਦੇ ਇਲਾਜ ਬਾਰੇ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਲੋਹ ਲੰਗਰ ਧੂਤਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।