20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮਿਸ਼ਨ ਸਮਾਈਲ 3.0 ਤਹਿਤ ਨਸ਼ੇ ਦੇ ਇਲਾਜ ਬਾਰੇ ਜਾਗਰੂਕਤਾ ਮੁਹਿੰਮ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)-ਮਿਸ਼ਨ ਸਮਾਈਲ 3.0 ਤਹਿਤ ਲੋਕਾਂ ਨੂੰ ਨਸ਼ੇ ਦੇ ਨੁਕਸਾਨ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਐਸ.ਐਮ.ਓ. ਡਾ: ਮਨਪ੍ਰੀਤ ਬੈਂਸ ਦੀ ਅਗਵਾਈ 'ਚ ਓ.ਓ.ਏ.ਟੀ. ਫੁਗਲਾਣਾ ਵਿਖੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਕਾਊਾਸਲਰ ਪੁਸ਼ਪਿੰਦਰ ਸਿੰਘ ਵਲੋਂ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸਮੇਂ 'ਤੇ ਇਲਾਜ ਕਰਵਾਉਣ ਲਈ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਸ਼ਾ ਇਕ ਗੰਭੀਰ ਬਿਮਾਰੀ ਹੈ, ਜਿਸ ਦਾ ਇਲਾਜ ਸਰਕਾਰੀ ਓ.ਓ.ਏ.ਟੀ. ਕਲੀਨਿਕਾਂ ਅਤੇ ਰੀਹੈਬਿਲਿਟੇਸ਼ਨ ਸੈਂਟਰਾਂ ਵਿਚ ਉਪਲੱਬਧ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਪਰਿਵਾਰ 'ਚ ਕੋਈ ਵਿਅਕਤੀ ਨਸ਼ੇ ਦਾ ਸ਼ਿਕਾਰ ਹੈ ਤਾਂ ਉਸ ਨੂੰ ਇਸ ਤੋਂ ਨਿਜਾਤ ਦਿਵਾਉਣ ਲਈ ਤੁਰੰਤ ਓ.ਓ.ਏ.ਟੀ. ਕਲੀਨਿਕ ਜਾਂ ਰੀਹੈਬਿਲਿਟੇਸ਼ਨ ਸੈਂਟਰ 'ਚ ਲੈ ਕੇ ਜਾਣਾ ਚਾਹੀਦਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਕੌਮੀ ਜੋੜ ਮੇਲਾ ਹੋਲਾ ਮਹੱਲਾ ਸੰਬੰਧੀ ਤਿਆਰੀਆਂ ਮੁਕੰਮਲ ਅਗਲੀ ਖ਼ਬਰ 2027 ਦੀਆਂ ਚੋਣਾਂ ਜਿੱਤ ਕੇ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਲੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।