20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨੰਗਲ ਖਿਡਾਰੀਆਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਅਜੀਤ ਡੈਸਕ 01-03-2026
ਚੱਬੇਵਾਲ, 28 ਫਰਵਰੀ (ਰਾਜੀਵ ਭਾਰਦਵਾਜ)-ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਿੰਡ ਨੰਗਲ ਖਿਡਾਰੀਆਂ ਵਿਖੇ ਅਮਨਦੀਪ ਸਿੰਘ ਸੋਨੀ ਦੀ ਅਗਵਾਈ 'ਚ ਹੋਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤੀਸਰੀ ਵਾਰ ਉਨ੍ਹਾਂ ਨੂੰ ਜੰਡੋਲੀ ਸਰਕਲ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖੀ ਗਿਲਜੀਆਂ, ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਅਤੇ ਸੀਨੀਅਰ ਆਗੂ ਨਿਰਮਲ ਸਿੰਘ ਭੀਲੋਵਾਲ ਦਾ ਧੰਨਵਾਦ ਕਰਦਿਆਂ ਅਮਨਦੀਪ ਸਿੰਘ ਸੋਨੀ ਨੰਗਲ ਖਿਡਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਸਰਗਰਮ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ | ਇਸ ਮੌਕੇ ਨਿਰਮਲ ਸਿੰਘ ਭੀਲੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਵਿਧਾਨ ਸਭਾ 'ਚ ਕਰਜ਼ੇ ਦੀ ਪੰਡ ਅਤੇ ਆਪਣੇ ਆਪ ਨੂੰ ਸੰਗਲ਼ ਨਾਲ ਬੰਨ੍ਹ ਕੇ ਡਰਾਮਾ ਕਰਨ ਵਾਲੇ ਹੁਣ ਉਸੇ ਪਾਰਟੀ ਦੀ ਵਾਹ ਵਾਹ ਕਰਦੇ ਨੀ ਥੱਕਦੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਆਪਣੀ ਮਾਂ ਪਾਰਟੀ ਨਾਲ ਚਟਾਨ ਵਾਂਗ ਖੜ੍ਹਾ ਹੈ | ਇਸ ਮੌਕੇ ਸਰਪੰਚ ਅਵਤਾਰ ਸਿੰਘ ਸਸੋਲੀ, ਸਰਪੰਚ ਗੁਰਦੀਪ ਸਿੰਘ, ਜਸਵਿੰਦਰ ਸਿੰਘ, ਰਣਧੀਰ ਸਿੰਘ, ਕਰਨੈਲ ਸਿੰਘ ਪੰਚ, ਸੰਦੀਪ ਸਿੰਘ, ਦਲਵੀਰ ਸਿੰਘ, ਗੁਰਪਾਲ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇ.ਕੇ. ਵਾਸਲ 'ਹੁਸ਼ਿਆਰਪੁਰ ਦੀ ਸ਼ਾਨ' ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਕੌਮੀ ਜੋੜ ਮੇਲਾ ਹੋਲਾ ਮਹੱਲਾ ਸੰਬੰਧੀ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।