ਰਾਮਗੜ੍ਹ ਸੀਕਰੀ, 28 ਫਰਵਰੀ (ਕਟੋਚ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਤਿਹਾਸਕ ਅਤੇ ਨਿਵੇਕਲੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਨਿਵਾਸੀਆਂ ਲਈ ਵਰਦਾਨ ਅਤੇ ਸੰਜੀਵਨੀ ਸਾਬਤ ਹੋਵੇਗੀ ਅਤੇ 10 ਲੱਖ ਦੀ ਨਕਦੀ ਰਹਿਤ ਬੀਮਾ ਸਿਹਤ ਯੋਜਨਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਉਕਤ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਉਕਤ ਇਤਿਹਾਸਕ ਫ਼ੈਸਲਾ 'ਆਪ' ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਹੀ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਲਈ ਸਿਹਤ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਸਾਰੇ ਪਰਿਵਾਰਾਂ ਦੇ ਸਿਹਤ ਕਾਰਡ ਬਣਾ ਕੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ |