ਦਸੂਹਾ, 28 ਫਰਵਰੀ (ਭੁੱਲਰ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ ਹਰ ਸਾਲ 5 ਰੋਜ਼ਾ ਲਗਾਏ ਜਾਂਦੇ ਲੰਗਰ ਸੰਬੰਧੀ 200 ਤੋਂ ਵੱਧ ਪਿੰਡਾਂ ਦੀਆਂ ਸੰਗਤਾਂ ਇਕ ਮਾਰਚ ਨੂੰ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਣਗੀਆਂ | ਸੇਵਾ ਦਲ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਅਤੇ ਮਹਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਲਈ 5 ਮਾਰਚ ਤੱਕ ਲੰਗਰ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਸੰਗਤਾਂ ਦੇ ਕਾਫ਼ਲੇ ਨੂੰ ਰਵਾਨਾ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਵੀ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵੱਲੋਂ ਲੰਗਰ ਲਗਾਇਆ ਜਾਵੇਗਾ ਜਦਕਿ ਗੁਰਦੁਆਰਾ ਸ੍ਰੀ ਬਾਹਠ ਸਾਹਿਬ ਪਠਾਨਕੋਟ, ਗੁਰਦੁਆਰਾ ਬਟਾਲਾ ਸਾਹਿਬ ਅਤੇ ਹੋਰ ਸਥਾਨਾਂ ਤੇ ਵੀ ਸੰਗਤਾਂ ਵੱਲੋਂ ਦਸਮੇਸ਼ ਸੇਵਾ ਦਲ ਦੀ ਅਗਵਾਈ ਹੇਠ ਲੰਗਰ ਲਗਾਇਆ ਜਾਂਦਾ ਹੈ | ਜਿਸ ਨੂੰ ਅੱਗੋਂ ਵੀ ਜਾਰੀ ਰੱਖਿਆ ਜਾਵੇਗਾ |