20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡ ਮੂਨਕ ਕਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਲਈ ਸੰਗਤਾਂ ਰਵਾਨਾ

ਅਜੀਤ ਡੈਸਕ 01-03-2026
ਟਾਂਡਾ ਉੜਮੁੜ, 28 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਹੋਲੇ-ਮਹੱਲੇ ਦੇ ਸਲਾਨਾ ਸਮਾਗਮਾਂ ਲਈ ਪਿੰਡ ਮੂਨਕਾਂ ਤੋਂ 4 ਦਿਨਾਂ ਲੰਗਰ ਲਗਾਉਣ ਵਾਸਤੇ ਸੇਵਾਦਾਰਾਂ ਤੇ ਸੰਗਤਾਂ ਦਾ ਜਥਾ ਬੋਲੇ ਸੌ ਨਿਹਾਲ ਦੇ ਜੈਕਾਰਿਆਂ ਵਿਚ ਰਵਾਨਾ ਹੋਇਆ | ਇਸ ਮੌਕੇ ਸਭ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਜਥੇ ਦਵਿੰਦਰ ਸਿੰਘ ਮੂਨਕਾਂ, ਭਾਈ ਤਰਲੋਚਨ ਸਿੰਘ, ਪ੍ਰਦੀਪ ਸਿੰਘ, ਜੀਤ ਸਿੰਘ ਤੇ ਹੋਰਨਾਂ ਸੇਵਾਦਾਰਾਂ ਨੇ ਦੱਸਿਆ ਕਿ ਪਿੰਡ ਮੂਨਕਾਂ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ 1 ਮਾਰਚ ਤੋਂ ਚਾਰ ਮਾਰਚ ਤੱਕ ਲੰਗਰ ਦੀ ਆਰੰਭਤਾ ਕੀਤੀ ਜਾਵੇਗੀ | ਇਸ ਮੌਕੇ ਸੇਵਾਦਾਰਾਂ ਨੇ ਹੋਰ ਦੱਸਿਆ ਕਿ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ-ਮਹੱਲੇ ਦੇ ਸਮਾਗਮਾਂ ਦੌਰਾਨ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਭਾਗ ਲੈਂਦੀਆਂ ਹਨ, ਜਿਨ੍ਹਾਂ ਦੀ ਸੇਵਾ ਸਹੂਲਤ ਵਾਸਤੇ ਹਰ ਸਾਲ ਹੀ ਪਿੰਡ ਮੂਨਕ ਦੀਆਂ ਸੰਗਤਾਂ ਵਲੋਂ ਲੰਗਰ ਅਤੇ ਸਿਹਤ ਸੁਵਿਧਾਵਾਂ ਵਾਸਤੇ ਸਾਰੇ ਇੰਤਜ਼ਾਮ ਕੀਤੇ ਜਾਂਦੇ ਹਨ | ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਹੋਰ ਦੱਸਿਆ ਕਿ ਸੰਗਤਾਂ ਵਲੋਂ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਇਤਿਹਾਸਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕੀਤੇ ਜਾਣਗੇ ਉੱਥੇ ਹੀ ਹੋਲੇ-ਮਹੱਲੇ ਦੇ ਸਮਾਗਮਾਂ ਵਿਚ ਹੀ ਵਧ ਚੜ ਕੇ ਹਿੱਸਾ ਲਿਆ ਜਾਵੇਗਾ | ਇਸ ਮੌਕੇ ਸਰਪੰਚ ਮਨਵੀਰ ਸਿੰਘ, ਕਰਨੈਲ ਸਿੰਘ, ਪਿ੍ੰ. ਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਸਰਵਣ ਸਿੰਘ, ਅਰਮਿੰਦਰ ਸਿੰਘ, ਗੁਰਨਾਮ ਸਿੰਘ ਤੋ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ 'ਤੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਅਗਲੀ ਖ਼ਬਰ ਦਸੂਹਾ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ 200 ਪਿੰਡਾਂ ਦੀਆਂ ਸੰਗਤਾਂ ਲੰਗਰ ਲੈ ਕੇ ਅੱਜ ਰਵਾਨਾ ਹੋਣਗੀਆਂ-ਵਿਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।