ਦਸੂਹਾ, 28 ਫਰਵਰੀ (ਭੁੱਲਰ)-ਪਿੰਡ ਝਿੰਗੜ ਖ਼ੁਰਦ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਵਿਚ ਗੁਰੂ ਅਰਜਨ ਦੇਵ ਜੀ ਦੇ ਨਾਮ 'ਤੇ ਨਵੇਂ ਖੇਡ ਗਰਾਊਾਡ ਦਾ ਨੀਂਹ ਪੱਥਰ ਕਰ ਕਮਲਾ ਨਾਲ ਰੱਖਿਆ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ, ਜਲਦ ਹੀ ਪੰਜਾਬ ਵਿਚ ਅÏਰਤਾਂ ਦੇ ਖਾਤਿਆਂ ਵਿਚ ਇਕ ਇਕ ਹਜ਼ਾਰ ਰੁਪਏ ਪਾਏ ਜਾ ਰਹੇ ਹਨ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਡਾ ਬੀ ਆਰ ਅੰਬੇਡਕਰ ਸਪੋਰਟਸ ਕਲੱਬ ਵਲੋਂ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਦੇ ਇਕ ਹਿੱਸੇ 'ਚ ਪਾਏ ਸੀਵਰੇਜ ਦਾ ਉਦਘਾਟਨ ਵੀ ਕੀਤਾ ਅਤੇ ਪਿੰਡ ਦੀ ਧਰਮਸ਼ਾਲਾ ਨੂੰ ਹੋਰ ਗ੍ਰਾਂਟ ਜਾਰੀ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੇਵਾ ਮੁਕਤ ਸੀਨੀਅਰ ਬੈਂਕ ਮੈਨੇਜਰ ਦੇਵ ਰਾਜ ਅਤੇ ਕੈਪਟਨ ਜਰਨੈਲ ਸਿੰਘ ਸੰਧੂ ਨੇ ਵਿਧਾਇਕ ਰਾਜਾ ਗਿੱਲ ਦਾ ਧੰਨਵਾਦ ਕੀਤਾ | ਇਸ ਮੌਕੇ ਸੂਬੇਦਾਰ ਪਿਆਰਾ ਸਿੰਘ, ਸਾਬਕਾ ਸਰਪੰਚ ਹਰਵਿੰਦਰ ਸਿੰਘ, ਕੁਲਵੰਤ ਸਿੰਘ ਕਾਂਤਾ, ਹਰਪ੍ਰੀਤ ਕੌਰ ਸੰਧੂ, ਕੈਪਟਨ ਸਤਨਾਮ ਸਿੰਘ, ਪੰਚ ਸਰਬਜੀਤ ਸਿੰਘ, ਪੰਚ ਗੁਰਸ਼ਰਨ ਕੌਰ, ਪੰਚ ਬਲਜੀਤ ਕੌਰ, ਅਵਤਾਰ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਚੰਨਣ ਸਿੰਘ ਗਿੱਲ, ਅਰਜਿੰਦਰ ਸਿੰਘ, ਮਾ. ਕਮਲਜੀਤ ਸਿੰਘ, ਰਾਮ ਸਿੰਘ, ਹਰਭਜਨ ਸਿੰਘ, ਸੁੱਚਾ ਸਿੰਘ, ਸਤਨਾਮ ਸਿੰਘ ਗੋਲਡੀ, ਦਲਜੀਤ ਸਿੰਘ, ਗੁਰਨਾਮ ਸਿੰਘ ਵਿਕੀ, ਰਮਨ ਕੁਮਾਰ, ਸਤਪਾਲ ਸਿੰਘ ਸੰਧੂ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |