ਗੜ੍ਹਸ਼ੰਕਰ, 28 ਫਰਵਰੀ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ, ਇੰਜ. ਸੁਖਮਿੰਦਰ ਸਿੰਘ ਸਕੱਤਰ ਵਿਦਿਆ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ 'ਚ ਇਤਿਹਾਸ ਵਿਭਾਗ ਅਤੇ ਕਾਲਜ ਗੁਰਦੁਆਰਾ ਕਮੇਟੀ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬੱਬਰ ਅਕਾਲੀ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਪ੍ਰੋ. ਰਮਨਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਬੱਬਰ ਅਕਾਲੀ ਲਹਿਰ ਦੇ ਇਤਿਹਾਸ ਸਬੰਧੀ ਸੰਗਤ ਨੂੰ ਜਾਣੂ ਕਰਵਾਇਆ | ਗਿਆਨੀ ਜਸਵਿੰਦਰ ਸਿੰਘ ਸਿੰਬਲ ਮਜਾਰਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਬੱਬਰਾਂ ਦਾ ਇਤਿਹਾਸ ਸਰਵਣ ਕਰਵਾਇਆ | ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਬੱਬਰ ਅਕਾਲੀਆਂ ਦੇ ਸੰਘਰਸ਼ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਸੁਤੰਤਰਤਾ ਸੰਗਰਾਮੀਆਂ ਨੇ ਸਿੱਖ ਰਹਿਤ ਮਰਿਆਦਾ ਵਿਚ ਰਹਿ ਕੇ ਅੰਗਰੇਜ਼ ਹਕੂਮਤ ਨੂੰ ਵੰਗਾਰ ਦਿੱਤੀ ਸੀ | ਸਮਾਗਮ ਵਿਚ ਵੱਡੀ ਗਿਣਤੀ 'ਚ ਬੱਬਰ ਅਕਾਲੀਆਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਸੰਤ ਚਰਨਜੀਤ ਸਿੰਘ ਜੱਸੋਵਾਲ, ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ ਵਲੋਂ ਸਨਮਾਨ ਕੀਤਾ ਗਿਆ | ਸਮਾਗਮ ਵਿਚ ਡਾ. ਹਰਵਿੰਦਰ ਸਿੰਘ ਬਾਠ, ਅਮਨਦੀਪ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ | ਅੰਤ ਵਿਚ ਅਤੁੱਟ ਲੰਗਰ