20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਬਾ ਨੰਦ ਲਾਲ ਸਕੂਲ ਵਿਖੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਕੀਤੀ

ਅਜੀਤ ਡੈਸਕ 01-03-2026
ਨੰਗਲ ਬਿਹਾਲਾਂ, 28 ਫਰਵਰੀ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪਿ੍ੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਸਭ ਤੋਂ ਪਹਿਲਾਂ ਵਿਦਿਆ ਦੀ ਦੇਵੀ ਮਾਤਾ ਸਰਸਵਤੀ ਜੀ ਅੱਗੇ ਦੀਪ ਜਗਾ ਕੇ ਪ੍ਰਾਥਨਾ ਕਰਦੇ ਹੋਏ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰ ਪਿ੍ਖਿਆ ਵਿਚ ਸਫ਼ਲ ਰਹਿਣ ਅਤੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ | ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਕੂਲ ਅਤੇ ਸਟਾਫ਼ ਪ੍ਰਤੀ ਅਪਣੇ ਭਾਵਾਤਮਕ ਵਿਚਾਰ ਸਾਂਝੇ ਕੀਤੇ | ਇਸ ਮੌਕੇ ਹਾਜ਼ਰ ਕਮੇਟੀ ਮੈਂਬਰਾਂ ਅਸ਼ੋਕ ਸ਼ਰਮਾ, ਮਦਨ ਲਾਲ ਸ਼ਰਮਾ, ਉਮ ਪ੍ਰਕਾਸ਼, ਜਤਿੰਦਰ, ਅੰਜਨਾ ਸ਼ਰਮਾ, ਸੋਮ ਰਾਜ, ਵੀਰਭੱਦਰ, ਵਿਦਿਆਰਥੀਆਂ ਦੇ ਮਾਪੇ ਅਤੇ ਸਮੂਹ ਸਟਾਫ ਹਾਜ਼ਰ ਸੀ | ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀ ਦੇ ਪਰਿਵਾਰ ਵਲੋਂ ਸਕੂਲ ਨੂੰ ਇੱਕੀ ਹਜਾਰ ਰੁਪਏ ਭੇਟ ਕੀਤੇ |
ਪਿਛਲੀ ਖ਼ਬਰ ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾ ਨਕਦੀ, ਸੋਨੇ ਦੇ ਗਹਿਣੇ ਤੇ ਮੋਟਰਸਾਈਕਲ ਕੀਤਾ ਚੋਰੀ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਬੱਬਰ ਅਕਾਲੀ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।