19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਦਾਣਾ ਮੰਡੀ ਬਹਿਰਾਮ 'ਚ 15 ਨੂੰ ਹੋਵੇਗੀ ਸੱਤਾ ਪ੍ਰਾਪਤ ਕਰੋ ਰੈਲੀ- ਕਰੀਮਪੁਰੀ

ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਹਰਪ੍ਰੀਤ ਕੌਰ)-ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ ਸਾਬਕਾ ਮੈਂਬਰ ਰਾਜ ਸਭਾ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ 15 ਮਾਰਚ ਨੂੰ ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ ਬਹੁਜਨ ਸਮਾਜ ਪਾਰਟੀ ਵਲੋਂ ਦਾਣਾ ਮੰਡੀ ਬਹਿਰਾਮ ਵਿਖੇ ਕਰਵਾਈ ਜਾਣ ਵਾਲੀ 'ਸੱਤਾ ਪ੍ਰਾਪਤ ਕਰੋ ਰੈਲੀ' ਵਿਚ ਸਾਰਿਆਂ ਨੂੰ ਵਧ ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ | ਕਰੀਮਪੁਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਬਰਬਾਦੀ ਦੇ ਕੰਢੇ 'ਤੇ ਹੈ | ਸੂਬੇ ਨੂੰ ਬਚਾਉਣ ਲਈ ਪਾਰਟੀ ਵੱਲੋਂ 'ਪੰਜਾਬ ਸੰਭਾਲੋ' ਮੁਹਿੰਮ ਵਿੱਢੀ ਗਈ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸੱਤਾ ਤਬਦੀਲੀ ਲਿਆਉਣਾ ਹੈ | ਡਾ. ਕਰੀਮਪੁਰੀ ਨੇ ਕਿਹਾ ਕਿ ਮੌਜੂਦਾ ਤਾਨਾਸ਼ਾਹ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਕਾਰਨ ਹਰ ਵਰਗ ਦੁੱਖੀ ਨਜਰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਸ਼ੀ ਰਾਮ ਨੇ ਹਮੇਸ਼ਾ ਦੁਖੀ ਤੇ ਦੱਬੇ-ਕੁਚਲੇ ਲੋਕਾਂ ਨੂੰ ਰਾਜਭਾਗ ਦਾ ਮਾਲਕ ਬਣਾਉਣ ਦਾ ਸੁਪਨਾ ਵੇਖਿਆ ਸੀ | ਉਨ੍ਹਾਂ ਦੇ ਜਨਮ ਦਿਨ 'ਤੇ ਹੋਣ ਵਾਲਾ ਇਹ ਇਕੱਠ ਬਹੁਜਨ ਸਮਾਜ ਦੀ ਇੱਕਜੁੱਟਤਾ ਦਾ ਪ੍ਰਤੀਕ ਹੋਵੇਗਾ | ਕਰੀਮਪੁਰੀ ਨੇ ਕਿਹਾ ਪੰਜਾਬ ਦੀ ਬਰਬਾਦੀ ਨੂੰ ਰੋਕਣ ਲਈ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਹੁਣ ਸੱਤਾ ਦੀ ਚਾਬੀ ਆਪਣੇ ਹੱਥ ਲੈਣ ਦਾ ਸਮਾਂ ਆ ਗਿਆ ਹੈ | ਬਹਿਰਾਮ ਦੀ ਰੈਲੀ ਸੂਬੇ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਵੇਗੀ | ਉਨਾਂ ਬਸਪਾ ਆਗੂਆਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਲਈ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ | ਕਰੀਮਪੁਰੀ ਨੇ ਕਿਹਾ ਕਿ ਅੱਜ ਪੰਜਾਬ ਮੁੜ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਿਹਾ ਹੈ | ਬਸਪਾ ਵਲੋਂ ਵਿੱਢੀ ਪੰਜਾਬ ਸੰਭਾਲੋ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਮੁਕਤ ਤੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਹੈ | ਅੱਜ ਪੰਜਾਬ ਦੀ ਜਬਾਨੀ ਨੂੰ ਨਸ਼ਿਆਂ ਦੀ ਗਿ੍ਫ਼ਤ ਨੇ ਜਕੜ ਲਿਆ ਹੈ |ਬੇਰੁਜ਼ਗਾਰੀ ਕਾਰਨ ਪੰਜਾਬ ਦੀ ਜਵਾਨੀ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਬਸਪਾ ਪੰਜਾਬ ਵਿਚ ਹੀ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਵਚਨਬੱਧ ਹੈ | ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਸਾਹਿਬ ਕਾਂਸ਼ੀ ਰਾਮ ਦੇ 'ਬੇਗਮਪੁਰਾ' ਦੇ ਸੰਕਲਪ ਨੂੰ ਲਾਗੂ ਕਰਨਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ | ਕਰੀਮਪੁਰੀ ਨੇ ਸਮੂਹ ਪੰਜਾਬੀਆਂ ਅਤੇ ਬਹੁਜਨ ਸਮਾਜ ਨੂੰ ਅਪੀਲ ਕੀਤੀ ਕਿ ਉਹ ਸੌੜੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਇੱਕਜੁੱਟ ਹੋਣ | ਕਰੀਮਪੁਰੀ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਵਿਰੋਧੀ ਰੈਲੀ ਨੂੰ ਮਹਿਜ਼ ਇੱਕ ਸਿਆਸੀ ਡਰਾਮਾ ਅਤੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ | ਕਰੀਮਪੁਰੀ ਨੇ ਕਿਹਾ ਕਿ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਹੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰ ਸਕਦੀ, ਇਸ ਕਰਕੇ ਪੰਜਾਬੀਆਂ ਨੂੰ ਅਪੀਲ ਹੈ ਕਿ ਉਹ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨੂੰ ਆਪਣਾ ਆਸ਼ੀਰਵਾਦ ਦੇਣ ਅਤੇ 2027 ਵਿਚ ਪੰਜਾਬ ਅੰਦਰ ਬਸਪਾ ਦੀ ਸਰਕਾਰ ਬਣਾਉਣ |
ਪਿਛਲੀ ਖ਼ਬਰ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਅਗਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।