ਮੁਕੇਰੀਆਂ, 1 ਮਾਰਚ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਕਨਵੀਨਰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ 'ਆਪ' ਦੇ ਸੀਨੀਅਰ ਆਗੂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਕਲੀਨ ਚਿੱਟ ਮਿਲਣਾ ਇਮਾਨਦਾਰੀ ਦਾ ਸਬੂਤ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਕਰਦਿਆਂ ਹਲਕਾ ਮੁਕੇਰੀਆਂ ਇੰਚਾਰਜ ਪ੍ਰੋਫੈਸਰ ਜੀ. ਐਸ. ਮੁਲਤਾਨੀ ਨੇ ਕਿਹਾ ਕਿ ਅਦਾਲਤ ਦਾ ਫ਼ੈਸਲਾ ਸਾਬਤ ਕਰਦਾ ਹੈ ਕਿ ਝੂਠ ਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਟਿੱਕ ਨਹੀਂ ਸਕਦੀਆਂ | ਇਸ ਮੌਕੇ ਉਨ੍ਹਾਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਵਧਾਈਆਂ ਦਿੰਦੀਆਂ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ 'ਤੇ ਮੋਹਰ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਨਕਾਰਤਮਕ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ | ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ ਇਮਾਨਦਾਰੀ ਅਤੇ ਲੋਕ ਸੇਵਾ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਸਚਾਈ ਨੂੰ ਅਸਥਾਈ ਤੌਰ 'ਤੇ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਇਸ ਨੂੰ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ ਇਸ ਫ਼ੈਸਲੇ ਨਾਲ ਸਿਰਫ਼ ਸਾਡੀ ਲੀਡਰਸ਼ਿਪ ਦੀ ਇਮਾਨਦਾਰੀ ਦੀ ਜਿੱਤ ਨਹੀਂ ਹੋਈ ਹੈ ਸਗੋਂ ਲੋਕਤੰਤਰ ਅਤੇ ਨਿਆ ਪ੍ਰਣਾਲੀ ਦੀ ਵੀ ਜਿੱਤ ਹੋਈ ਹੈ |