30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਦੇ ਦਫ਼ਤਰ ਸਾਹਮਣੇ ਰੋਸ ਧਰਨਾ

ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਨਰਿੰਦਰ ਸਿੰਘ ਬੱਡਲਾ)-ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਸੂਬੇ 'ਚ 6 ਕੈਬਨਿਟ ਮੰਤਰੀਆਂ ਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਦੇ ਘਰਾਂ ਵੱਲ ਰੋਸ ਮਾਰਚ ਕਰਕੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਚੋਣ ਵਾਅਦੇ ਯਾਦ ਕਰਵਾਉਣ ਦੇ ਦਿੱਤੇ ਸੱਦੇ ਤਹਿਤ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਸਾਹਮਣੇ ਜ਼ਿਲ੍ਹੇ ਦੀਆਂ ਮਿੱਡ-ਡੇ-ਮੀਲ ਤੇ ਆਸ਼ਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਕੌਰ ਤਿਹਾੜਾ, ਮਨਜੀਤ ਕੌਰ ਭੰਗਾਲਾ ਤੇ ਹਰਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮਾਣ ਭੱਤਾ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਮਿਲਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਅਤੇ ਵਰਕਰਾਂ ਦੀ ਤਨਖਾਹ ਵਿਚ ਹਰ ਸਾਲ ਬਣਦਾ ਵਾਧਾ ਕੀਤਾ ਜਾਵੇਗਾ, ਪਰ ਚਾਰ ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿਚ ਇਕ ਟਕੇ ਦਾ ਵੀ ਵਾਧਾ ਨਹੀਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਮਨਜੀਤ ਸਿੰਘ ਦਸੂਹਾ, ਹੰਸ ਰਾਜ, ਮੁਕੇਸ਼ ਗੁਜਰਾਤੀ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਆਗੂ ਇੰਦਰ ਸੁਖਦੀਪ ਸਿੰਘ ਓਢਰਾ, ਪ੍ਰਵੀਨ ਸ਼ੇਰਪੁਰ, ਡੀ.ਟੀ.ਐੱਫ਼. ਆਗੂ ਸੁਖਦੇਵ ਡਾਨਸੀਵਾਲ ਤੇ ਬਲਜੀਤ ਸਿੰਘ ਮਹਿਮੋਵਾਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ ਆਪਣੇ ਆਖ਼ਰੀ ਬੱਜਟ ਵਿਚ ਮਾਣ ਭੱਤਾ ਵਰਕਰਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੁਰਿੰਦਰ ਕੌਰ ਰਾਘੋਵਾਲ, ਗਿਆਨ ਕੌਰ ਬਨਿਆਲ, ਸੁਦੇਸ਼ ਕੁਮਾਰੀ, ਗੁਰਦੀਪ ਕੌਰ, ਸਰਬਜੀਤ ਕੌਰ ਮੋਰੀਆਂ, ਇੰਦਰਾ ਰਾਣੀ ਕੱਲੋਵਾਲ, ਇੰਦਰਜੀਤ ਕੌਰ, ਸੁਨੀਤਾ ਰਾਣੀ, ਬਲਬੀਰ ਕੌਰ, ਸੰਤੋਸ਼ ਕੁਮਾਰੀ, ਬਲਜਿੰਦਰ ਕੌਰ, ਸੁਖਵਿੰਦਰ ਕੌਰ, ਕੁਲਵੰਤ ਕੌਰ, ਰਜਿੰਦਰ ਕੌਰ, ਜਸਵੀਰ ਕੌਰ, ਸੰਦੀਪ ਕੁਮਾਰੀ, ਮਨਜਿੰਦਰ ਕੌਰ, ਨਿਰਮਲ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਬੱਡਲਾ ਵਿਖੇ ਦੋ ਦੁੱਧਾਰੂ ਮੱਝਾਂ ਚੋਰੀ ਅਗਲੀ ਖ਼ਬਰ ਟਿੱਪਰ ਹਾਦਸੇ 'ਚ ਮਾਰੇ ਗਏ ਸਾਬਕਾ ਫ਼ੌਜੀ ਦੇ ਪਰਿਵਾਰ ਨੇ ਬੰਗਾ ਚੌਂਕ 'ਚ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।