ਦਸੂਹਾ, 1 ਮਾਰਚ (ਭੁੱਲਰ)-ਸ਼ਹੀਦ ਪਰਮਿੰਦਰ ਸਿੰਘ ਧੁੱਗਾ ਦੀ 16ਵੀਂ ਬਰਸੀ ਸਬੰਧੀ ਪਿੰਡ ਧੁੱਗਾ ਕਲਾ ਵਿਖੇ 2 ਮਾਰਚ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਉਨ੍ਹਾਂ ਦੀ ਧਰਮ ਸੁਪਤਨੀ ਰੁਪਿੰਦਰ ਕੌਰ ਧੁੱਗਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸਿੱਖ ਪੰਥ ਤੇ ਪ੍ਰਸਿੱਧ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਜਾਣਗੇ ਤੇ ਸ਼ਹੀਦ ਪਰਮਿੰਦਰ ਸਿੰਘ ਧੁੱਗਾ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਜਾਣਗੇ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |