30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਦੁਆਰਾ ਬਾਬਾ ਨਰਾਇਣ ਸਿੰਘ ਸਤੌਰ 'ਚ ਸਮਾਗਮ 3 ਨੂੰ

ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਨਰਾਇਣ ਸਿੰਘ (ਗੁਰੂ ਕਾ ਬਾਗ਼) ਪਿੰਡ ਸਤੌਰ ਵਿਖੇ ਹੋਲੇ ਮਹੱਲੇ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ 3 ਮਾਰਚ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧ 'ਚ 42 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 3 ਮਾਰਚ ਨੂੰ ਪਾਏ ਜਾਣਗੇ, ਉਪਰੰਤ ਸਜਾਏ ਜਾਣ ਵਾਲੇ ਦੀਵਾਨ 'ਚ ਵੱਖ-ਵੱਖ ਰਾਗੀ, ਢਾਡੀ, ਕਵੀਸ਼ਰੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਮਨੋਹਰ ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਸਬੰਧੀ ਗੁਰਦੁਆਰਾ ਸਿੰਘ ਸਭਾ 'ਚ ਹੋਇਆ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਲਾ ਸਾਹਿਬ ਜਾਣ ਵਾਲੀਆਂ ਸੰਗਤਾਂ ਦਾ ਮਿਆਣੀ ਵਿਖੇ ਕੀਤਾ ਜਾਏਗਾ ਸਵਾਗਤ- ਚੌਧਰੀ ਬਲਬੀਰ ਮਿਆਣੀ, ਲੱਖੀ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।