30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਆਧੁਨਿਕਤਾ ਦੇ ਯੁੱਗ ਵਿਚ ਬਰੇਲ ਲਿਪੀ ਦਾ ਪ੍ਰਚਾਰ-ਪ੍ਰਸਾਰ ਸਮੇਂ ਦੀ ਲੋੜ-ਪ੍ਰੋ. ਡਾ. ਜਸਵੀਰਾ ਮਿਨਹਾਸ

ਅਜੀਤ ਡੈਸਕ 02-03-2026
ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨ ਵੈੱਲਫੇਅਰ ਸੁਸਾਇਟੀ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਪੈਸ਼ਲ ਐਜੂਕੇਟਰ ਅਧਿਆਪਕਾਂ ਦਾ ਇਕ ਦਿਨਾ ਸੈਮੀਨਾਰ/ਵਰਕਸ਼ਾਪ ਫੂਡ ਐਂਡ ਕਰਾਫ਼ਟ ਇੰਸਟੀਚਿਊਟ ਵਿਖੇ ਸੰਸਥਾ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਜਨਰਲ ਸਕੱਤਰ ਰਾਜਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਸੰਦੀਪ ਸ਼ਰਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਨੇਤਰਹੀਣ ਬੱਚਿਆਂ ਲਈ ਬਰੇਲ ਲਿਪੀ ਦੀ ਜਾਣਕਾਰੀ ਲਾਜ਼ਮੀ ਬਣਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਨੇਤਰਹੀਣ ਵਿਦਿਆਰਥੀਆਂ ਨੂੰ ਬਰੇਲ ਲਿਪੀ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣਾ ਹੈ ਤਾਂ ਜੋ ਉਹ ਆਤਮਨਿਰਭਰ ਬਣ ਸਕਣ | ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਕਾਰਜਕਾਰੀ ਮੈਂਬਰ ਅਤੇ ਨੇਤਰਹੀਣ ਵਿਅਕਤੀ ਸੰਜੀਵ ਅਰੋੜਾ ਵੱਲੋਂ ਸਰਸਵਤੀ ਵੰਦਨਾ ਨਾਲ ਹੋਈ | ਸਮਾਜ ਸੇਵਿਕਾ ਡੋਲੀ ਚੀਮਾ ਨੇ ਆਏ ਹੋਏ ਅਧਿਆਪਕਾਂ ਅਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰੋਫੈਸਰ ਡਾ. ਜਸਵੀਰਾ ਮਿਨਹਾਸ ਨੇ ਸੰਸਥਾ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਯੁੱਗ ਵਿਚ ਬਰੇਲ ਲਿਪੀ ਦਾ ਪ੍ਰਚਾਰ-ਪ੍ਰਸਾਰ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ 16ਵੀਂ ਸਦੀ ਦੇ ਪ੍ਰਸਿੱਧ ਕਵੀ ਅਤੇ ਪ੍ਰੇਰਣਾਦਾਇਕ ਸ਼ਖ਼ਸੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੋਈ ਵੀ ਮੁਸ਼ਕਲ ਮਨੁੱਖ ਦੀ ਤਰੱਕੀ ਵਿਚ ਰੁਕਾਵਟ ਨਹੀਂ ਬਣ ਸਕਦੀ | ਮੁੱਖ ਮਹਿਮਾਨ ਦੀ ਆਮਦ 'ਤੇ ਸੰਜੀਵ ਵੱਲੋਂ ਸਵਾਗਤੀ ਗੀਤ ਪੇਸ਼ ਕੀਤਾ ਗਿਆ | ਡਾ. ਕੇਵਲ ਕਿ੍ਸ਼ਨ ਤੱਖੀ ਨੇ ਸੰਚਾਲਨ ਦੀ ਭੂਮਿਕਾ ਨਿਭਾਈ | ਇਸ ਮੌਕੇ ਨਾਈਸ ਕੰਪਿਊਟਰ ਸੈਂਟਰ ਦੇ ਐਮ.ਡੀ. ਪ੍ਰੇਮ ਸੈਣੀ ਅਤੇ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਕੋਆਰਡੀਨੇਟਰ ਅੰਜੂ ਸੈਣੀ ਨੇ ਵੀ ਅਧਿਆਪਕਾਂ ਨੂੰ ਬਰੇਲ ਲਿਪੀ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ | ਸੈਮੀਨਾਰ ਵਿਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸੰਸਥਾ ਦੇ ਕਾਰਜਕਾਰੀ ਮੈਂਬਰਾਂ ਹਰਵਿੰਦਰ ਕਲਸੀ, ਪ੍ਰਦੀਪ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ, ਅਨੁਰਾਧਾ, ਕੀਰਤੀ, ਜਸਵਿੰਦਰ ਸਿੰਘ, ਰੌਸ਼ਨ ਲਾਲ ਅਤੇ ਫੂਡ ਐਂਡ ਕਰਾਫ਼ਟ ਇੰਸਟੀਚਿਊਟ ਦੀ ਅਧਿਆਪਕਾ ਮੰਜੂ ਸੜੋਆ ਨੇ ਭਾਗ ਲਿਆ | ਅੰਤ ਵਿਚ ਸੰਸਥਾ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਭਵਿੱਖ ਵਿਚ ਵੀ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਗਿਆ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ 12 ਲੱਖ ਦੇ ਵਿਕਾਸ ਕਾਰਜਾਂ ਦਾ ਕਰਵਾਇਆ ਆਰੰਭ ਅਗਲੀ ਖ਼ਬਰ ਮਾਰਕੀਟ ਕਮੇਟੀ ਟਾਂਡਾ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਨੂੰ ਪੱਕੇ ਸ਼ੈੱਡਾਂ ਦੀ ਰਹੀ ਦਰਕਾਰ, ਲੰਬੇ ਸਮੇਂ ਤੋਂ ਕਿਸਾਨਾਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।