ਤਲਵਾੜਾ, 1 ਮਾਰਚ (ਮਹਿਤਾ)-ਭਾਜਪਾ ਦੇ ਸੀਨੀਅਰ ਵਰਕਰ ਚੌਧਰੀ ਰੂਪ ਲਾਲ ਜੋ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪੁੱਛਣ ਲਈ ਐਡਵੋਕੇਟ ਸਿੱਧੂ ਸਾਥੀਆਂ ਸਮੇਤ ਪਿੰਡ ਪਲੀਰ ਪੱਤੀ ਉਨ੍ਹਾਂ ਦੇ ਘਰ ਪਹੁੰਚੇ, ਜਿੱਥੇ ਐਡਵੋਕੇਟ ਸਿੱਧੂ ਨੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਤੇ ਜਲਦ ਸਿਹਤਯਾਬ ਹੋਣ ਲਈ ਵਾਹਿਗੁਰੂ ਅੱਗੇ ਕਾਮਨਾ ਕੀਤੀ | ਇਸ ਮੌਕੇ ਐਡਵੋਕੇਟ ਸਿੱਧੂ ਨੇ ਕਿਹਾ ਕਿ ਅੱਜ 'ਆਪ' ਸਰਕਾਰ ਪੰਜਾਬ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਪੰਜਾਬ ਵਿਚ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ | ਇਸ ਮੌਕੇ ਐਡਵੋਕੇਟ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਮਾਜਿਕ ਤੌਰ ਤੇ ਇੱਕਜੁੱਟ ਹੋ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਛੋਟੀਆਂ ਮੋਟੀਆਂ ਮੁਸ਼ਕਲਾਂ ਦਾ ਸਾਹਮਣਾ ਆਸਾਨੀ ਨਾਲ ਕੀਤਾ ਜਾ ਸਕੇ | ਇਸ ਮੌਕੇ ਐਡਵੋਕੇਟ ਸਿੱਧੂ ਦੇ ਨਾਲ ਲਵ ਇੰਦਰ ਸਿੰਘ, ਸੁਸ਼ੀਲ ਸੰਧੂ, ਜਸਵਿੰਦਰ ਸਿੰਘ ਸਾਬਕਾ ਸਰਪੰਚ ਢਲਾਲ ਆਦਿ ਹਾਜ਼ਰ ਸਨ |