17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਰੈੱਡ ਕਰਾਸ ਸੁਸਾਇਟੀ ਵਲੋਂ ਦਿਵਿਆਂਗਜਨ ਲਈ ਮੈਗਾ ਕੈਂਪ 7 ਨੂੰ

ਅਜੀਤ ਡੈਸਕ 03-03-2026
ਹੁਸ਼ਿਆਰਪੁਰ, 2 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮੈਗਾ ਕੈਂਪ ਲਗਾਇਆ ਰਿਹਾ ਹੈ | ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਫ਼ਤ ਵੰਡੇ ਜਾਣਗੇ | ਇਸ ਸਬੰਧੀ ਦਿੰਦਿਆਂ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਜਿਹੜੇ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਲਾਭ ਲੈਣਾ ਚਾਹੁੰਦੇ ਹਨ, ਉਹ 7 ਮਾਰਚ ਤੱਕ ਆਪਣੀਆਂ ਅਰਜ਼ੀਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਜਮ੍ਹਾਂ ਕਰਵਾ ਸਕਦੇ ਹਨ | ਇਸ ਕੈਂਪ ਵਿਚ ਸ਼ਾਮਲ ਹੋਏ ਦਿਵਿਆਂਗਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਣ ਲੈਣ ਲਈ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟਰੇਸ਼ਨ ਰੈਡ ਕਰਾਸ ਦਫ਼ਤਰ ਵਿਖੇ ਕਰਵਾਉਣ |
ਪਿਛਲੀ ਖ਼ਬਰ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਪਿੰਡ ਥੇਂਦਾ ਤੋਂ ਜੈਕਾਰਿਆਂ ਦੀ ਗੂੰਜ 'ਚ ਸੰਗਤਾਂ ਰਵਾਨਾ ਅਗਲੀ ਖ਼ਬਰ ਹੋਲੇ-ਮਹੱਲੇ ਦੇ ਕੌਮੀ ਤਿਉਹਾਰ ਮੌਕੇ ਖ਼ਾਲਸੇ ਦੀ ਜਨਮ ਭੂਮੀ ਜਾ ਰਹੀਆਂ ਸੰਗਤਾਂ ਦੀ ਭਰਵੀਂ ਆਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।